ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਬੀਜ ਦੀਆਂ ਫਰਮਾਂ ਦੀ ਚੈਕਿੰਗ

(krishna raja)ਮਾਨਸਾ, 28 ਮਾਰਚ 2025: ਖੇਤੀਬਾੜੀ ਮੰਤਰੀ ਪੰਜਾਬ ਸ਼੍ਰੀ ਗੁੁਰਮੀਤ ਸਿੰਘ ਜੀ ਖੱੁਡੀਆਂ ਦੀਆਂ ਹਦਾਇਤਾਂ ਅਤੇ ਸ਼੍ਰੀ ਜ਼ਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੇਠ ਮੱੁਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਟੀਮ ਵੱਲੋਂ ਅਣਅਧਿਕਾਰਿਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਬੀਜ ਦੀਆਂ ਫਰਮਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਵੱਲੋਂ ਬੀਜ ਦੀਆਂ ਫਰਮਾਂ ਨੂੰ ਅਣਅਧਿਕਾਰਿਤ ਝੋਨੇ ਦੇ ਬੀਜ ਨਾ ਵੇਚਣ ਲਈ ਹਦਾਇਤ ਕੀਤੀ ਗਈ ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਬੀਜ ਦੀਆਂ ਫਰਮਾਂ ਦੀ ਚੈਕਿੰਗ ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਬੀਜ ਦੀਆਂ ਫਰਮਾਂ ਦੀ ਚੈਕਿੰਗ ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਤਰ੍ਹਾਂ ਦੀ ਗਤੀਵਿਧੀ ਵਿੱਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਟੀਮਾਂ ਵੱਲੋਂ ਵੀ ਲਗਾਤਾਰ ਫਰਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹਨਾਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਨਾਕੇ ਲਗਾਕੇ ਅਤੇ ਰੇਲਵੇ ਸਟੇਸ਼ਨਾਂ ਉਪਰ ਟੀਮਾਂ ਬਣਾਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਟੀਮਾਂ ਵੱਲੋਂ ਪਿੰਡਾਂ ਵਿੱਚ ਸਪੀਕਰਾਂ ਰਾਹੀਂ ਕਿਸਾਨਾਂ ਨੂੰ ਅਧਿਕਾਰਿਤ ਡੀਲਰਾਂ ਤੋਂ ਪੱਕੇ ਬਿੱਲ ‘ਤੇ ਝੋਨੇ ਦਾ ਬੀਜ ਖਰੀਦਣ ਲਈ ਨੂੰ ਸਲਾਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਵੀ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵਿਅਕਤੀ ਪਿੰਡ ਵਿੱਚ ਅਣਅਧਿਕਾਰਿਤ ਬੀਜ ਵੇਚਦਾ ਹੈ ਤਾਂ ਉਸਦੀ ਸੂਚਨਾ ਤੁੁਰੰਤ ਖੇਤੀਬਾੜੀ ਦਫਤਰ ਮਾਨਸਾ ਨੂੰ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਵਿਰੱੁਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਚੈਕਿੰਗ ਦੌਰਾਨ ਸ਼੍ਰੀ ਹਰਵਿੰਦਰ ਸਿੰਘ, ਖੇਤੀਬਾੜੀ ਅਫਸਰ ਭੀਖੀ, ਮਿਸ ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਅਤੇ ਧਰਮਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਮੋਜੂਦ ਸਨ।