‘ਪੰਜਾਬ ਸਿੱਖਿਆ ਕ੍ਰਾਂਤੀ’- ਵਿਧਾਇਕ ਬੁਢਲਾਡਾ ਬੁੱਧ ਰਾਮ ਨੇ ਸਰਕਾਰੀ ਸਕੂਲਾਂ ’ਚ ਕਰੀਬ 21 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਪੂਰੇ ਹੋਏ ਕੰਮਾਂ ਦਾ ਕੀਤਾ ਉਦਘਾਟਨ

0

– ਸਿੱਖਿਆ ਰਾਹੀਂ ਹੀ ਸਮਾਜ ਨੂੰ ਤਰੱਕੀ ਵੱਲ ਤੋਰਿਆ ਜਾ ਸਕਦਾ ਹੈ-ਵਿਧਾਇਕ ਬੁੱਧ ਰਾਮ

– ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਬਣਾ ਰਹੀ ਸਮੇਂ ਦੇ ਹਾਣੀ-ਵਿਧਾਇਕ

(Rajinder Kumar)  ਬੁਢਲਾਡਾ/ਮਾਨਸਾ, 15 ਅਪ੍ਰੈਲ 2025: ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਹਲਕਾ ਬੁਢਲਾਡਾ ਦੇ 3 ਸਕੂਲਾਂ ਵਿਚ ਕਰੀਬ 21 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚੇ, ਨਵੀਨੀਕਰਨ ਅਤੇ ਸਕੂਲਾਂ ਦੀ ਦਿਖ ਨਾਲ ਸਬੰਧਤ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਮਲਕੋ, ਸਰਕਾਰੀ ਮਿਡਲ ਸਕੂਲ ਗਾਮੀਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗਾਮੀਵਾਲਾ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਖੁਸੀ ਪ੍ਰਗਟਾਉਂਦਿਆਂ ਕਿਹਾ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਾਈ ਸਕੂਲ ਨੂੰ ਬੈਸਟ ਸਕੂਲ ਅਵਾਰਡ ਤਹਿਤ 7 ਲੱਖ 50 ਹਜਾਰ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਉਜੱਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਰਬਪੱਖੀ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਚਾਰਦੀਵਾਰੀਆਂ, ਸੁਚੱਜਾ ਰੱਖ-ਰਖਾਅ, ਲੋੜੀਂਦੀਆਂ ਗਰਾਂਟਾਂ, ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਅਤੇ ਚੰਗੀ ਸਾਂਭ-ਸੰਭਾਲ ਵਾਲੇ ਵਾਤਾਵਰਣ ਨੂੰ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਲਈ ਅਤਿ-ਆਧੁਨਿਕ ਸਹੂਲਤਾਂ ਦੀ ਵਿਵਸਥਾ ਕੀਤੀ ਹੈ ਜਿਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਿੱਖਿਆ ਪੱਧਰ ਬਹੁਤ ਬਿਹਤਰੀਨ ਹੋ ਚੁੱਕਾ ਹੈ।

ਅੱਜ ਦੇ ਉਦਘਾਟਨੀ ਸਮਾਰੋਹਾਂ ਦੌਰਾਨ ਵਿਧਾਇਕ ਪ੍ਰਿਸੀਪਲ ਬੁੱਧ ਰਾਮ ਨੇ ਸਰਕਾਰੀ ਹਾਈ ਸਕੂਲ ਮਲਕੋ ਵਿਖੇ 2 ਲੱਖ 35 ਹਜਾਰ ਰੁਪਏ ਦੀ ਲਾਗਤ ਨਾਲ 47 ਮੀਟਰ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਅਤੇ 1 ਲੱਖ ਰੁਪਏ ਦੀ ਲਾਗਤ ਨਾਲ ਹੋਰ ਮੁਰੰਮਤ ਦੇ ਕੰਮ ਕਰਵਾਏ ਗਏ। ਇਸ ਉਪਰੰਤ ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ 1 ਲੱਖ 26 ਹਜਾਰ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਚਾਰਦੀਵਾਰੀ ਅਤੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਕਮਰੇ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 1 ਲੱਖ 59 ਹਜਾਰ ਰੁਪਏ ਦੀ ਲਾਗਤ ਨਾਲ ਹੋਰ ਰਿਪੇਅਰ ਦੇ ਕੰਮ ਕਰਵਾਏ ਗਏ। ਇਸ ਤੋ ਬਾਅਦ ਵਿਧਾਇਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਾਮੀਵਾਲਾ ਵਿਖੇ 7 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਕਮਰੇ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਹਲਕਾ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸਰਪੰਚ ਮਲਕੋ ਮਨਜੀਤ ਕੌਰ, ਸਰਪੰਚ ਗਾਮੀਵਾਲਾ ਨਵਜੋਤ ਸਿੰਘ, ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ, ਜਸਮੇਲ ਸਿੰਘ, ਧਰਮਿੰਦਰ ਸਿੰਘ, ਜੋਗਿੰਦਰ ਸਿੰਘ ਲਾਲੀ, ਜਗਤਾਰ ਸਿੰਘ, ਬੋਹੜ ਸਿੰਘ, ਪ੍ਰਸ਼ੋਤਮ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਪਰਮਜੀਤ ਕੌਰ, ਗੁਰਜੰਟ ਸਿੰਘ, ਬਲਵਿੰਦਰ ਸਿੰਘ, ਹਰਦੇਵ ਸਿੰਘ, ਰਾਮ ਲਾਲ, ਗੂਰਬਖਸ਼ ਸਿੰਘ ਤੇ ਇਲਾਵਾ ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਪਿੰਡਾਂ ਦੇ ਮੋਹਤਵਰ ਵਿਅਕਤੀ ਮੌਜੂਦ ਸਨ।

About The Author

Leave a Reply

Your email address will not be published. Required fields are marked *