ਵੱਡੀ ਖਬਰ:- LOP ਪ੍ਰਤਾਪ ਸਿੰਘ ਬਾਜਵਾ ਨੇ ਨਹੀਂ ਦਿੱਤਾ ਪੁਲਿਸ ਅਧਿਕਾਰੀਆਂ ਨੂੰ ਸਹਿਯੋਗ- ਹੋ ਸਕਦੀ ਐ ਵੱਡੀ ਕਾਰਵਾਈ ?

(Rajinder kumar), ਚੰਡੀਗੜ੍ਹ, 15 ਅਪ੍ਰੈਲ 2025 : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਅੱਜ ਛੇ ਘੰਟੇ ਦੀ 32 ਬੰਬਾਂ ਨੂੰ ਲੈ ਕੇ ਵੱਡੀ ਕਾਰਵਾਈ ਹੋ ਸਕਦੀ ਹੈ । ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਇਸ ਸਬੰਧੀ ਐਡਵੋਕੇਟ ਜਨਰਲ ਦਫਤਰ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ , ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਕੀ ਕਾਰਵਾਈ ਕੀਤੀ ਜਾਵੇ । ਇਹ ਤੈਅ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪੰਜਾਬ ਪੁਲਿਸ ਵੱਲੋਂ ਸਿਕੰਜਾ ਕਸਿਆ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਲੰਬੀ ਪੁੱਛਗਿ ਇਸ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ 32 ਬੰਬਾਂ ਦੀ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਸ ਨੂੰ ਕਿਹੜੇ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਇੰਨੇ ਬੰਬ ਅਣਚਲੇ ਹੋਏ ਪੰਜਾਬ ਵਿੱਚ ਹਨ ।
ਸੂਤਰ ਦੱਸਦੇ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਜਾਂ ਫਿਰ ਕੇਂਦਰੀ ਫੋਰਸਜ ਨੂੰ ਇਸ ਦੀ ਜਾਣਕਾਰੀ ਦੱਸਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਕਿ ਉਹਨਾਂ ਨੂੰ ਕਿਸ ਮਾਧਿਅਮ ਰਾਹੀਂ ਇਹ ਜਾਣਕਾਰੀ ਪ੍ਰਾਪਤ ਹੋਈ ਸੀ । ਇੱਕ ਵੱਡੇ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਭ ਕੁਝ ਪਤਾ ਹੁੰਦਿਆਂ ਉਸਨੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਬਾਲਾ ਬਿਆਨ ਦਿੱਤਾ ਹੈ ਜਿਸ ਕਾਰਨ ਪੰਜਾਬੀਆਂ ਦੀ ਸੁਰੱਖਿਆ ਲਈ ਉਹਨਾਂ ਵਿਰੁੱਧ ਪੰਜਾਬ ਪੁਲਿਸ ਸਖਤ ਕਾਰਵਾਈ ਕਰਨ ਲਈ ਤਿਆਰੀ ਕਰ ਰਹੀ ਹੈ ।
ਦੱਸਣ ਯੋਗ ਹੈ ਕਿ ਬੀਤੇ ਦੋ ਤਿੰਨ ਦਿਨ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਵਿੱਚ ਪੰਜਾਊ ਬੰਬ ਪਾਕਿਸਤਾਨ ਵਾਲੇ ਪਾਸਿਓਂ ਆਏ ਹਨ , ਜਿਨਾਂ ਚੋਂ 18 ਤਾਂ ਚੱਲ ਗਏ ਹਨ ਤੇ 32 ਅਣਚੱਲੇ ਬੰਬ ਹਨ ਜਿਸ ਕਾਰਨ ਪੰਜਾਬ ਵਿੱਚ ਵੱਡੀ ਘਟਨਾ ਵਾਪਰ ਸਕਦੀ ਹੈ।
ਇਹ ਵੀ ਦੱਸਣ ਯੋਗ ਹੋ ਗਿਆ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸੂਚਿਤ ਕਰਦੇ ਆਂ ਪ੍ਰਤਾਪ ਸਿੰਘ ਬਾਜਵਾ ਤੋਂ ਜਾਣਕਾਰੀ ਮੰਗਣ ਦੇ ਪੰਜਾਬ ਪੁਲਿਸ ਨੂੰ ਹੁਕਮ ਦਿੱਤੇ ਤਾਂ ਪ੍ਰਤਾਪ ਸਿੰਘ ਬਾਜਵਾ ਨੇ ਇਹ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਹਨਾਂ ਵਿਰੁੱਧ ਮੁਕਦਮਾ ਵੀ ਦਰਜ ਕੀਤਾ ਗਿਆ ਸੀ।।