ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੁਰੇ਼ਸ ਵਾਲਾ, ਓਡੀਆਂ ਤੇ ਕੇਰੀਆਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

0

– ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ

(Rajinder Kumar) ਫਾਜ਼ਿਲਕਾ, 17 ਅਪ੍ਰੈਲ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਫਾਜ਼ਿਲਕਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਉਪਰੰਤ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਸਰਕਾਰੀ ਸਕੂਲ ਨਹੀਂ ਹੈ, ਜਿੱਥੇ ਬੱਚਿਆਂ ਦੇ ਬੈਠਣ ਲਈ ਬੈਂਚ ਨਾ ਹੋਣ, ਸਗੋਂ ਪਹਿਲੀ ਵਾਰ ਸਕੂਲੀ ਵੈਨਾਂ ਦੀ ਸਹੁਲਤ ਵੀ ਦਿੱਤੀ ਗਈ ਅਤੇ ਸਕੂਲ ਆਧੁਨਿਕ ਬਲੈਕ ਬੋਰਡ, ਕੰਪਿਊਟਰ ਲੈਬ, ਆਧੁਨਿਕ ਸਾਇੰਸ ਲੈਬ, ਪਾਰਕ, ਚਾਰਦੀਵਾਰੀ, ਪੀਣ ਵਾਲਾ ਸਾਫ ਪਾਣੀ, ਖੇਡ ਮੈਦਾਨ ਆਦਿ ਰਾਹੀਂ ਸੁਸੱਜਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਹਰ ਪੱਖੋਂ ਬਿਹਤਰ ਬਣਾ ਕੇ ਨੰਬਰ ਇੱਕ ਸੂਬਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨੂੰ ਮੁੱਖ ਰੱਖਦੇ ਹੋਏ ਸਭ ਤੋਂ ਪਹਿਲਾਂ ਸੂਬੇ ਦੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵੱਲ ਬੜਾ ਵੱਡਾ ਕਦਮ ਚੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਨਾਲ ਨਾਲ ਸਿਹਤ ਅਤੇ ਹੋਰ ਵਿਕਾਸ ਕਾਰਜ ਵੀ ਵੱਡੀ ਪੱਧਰ ਤੇ ਕਰਵਾਏ ਜਾ ਰਹੇ ਹਨ।

ਇਸ ਦੌਰਾਨ ਉਨ੍ਹਾਂ ਦੇ ਧਰਮ ਪਤਨੀ ਖੁਸਬੂ ਸਾਵਨ ਸੁੱਖਾ ਸਵਨਾ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਖਾਸ ਕਰਕੇ ਕੁੜੀਆਂ ਨੂੰ ਵੱਧ ਤੋਂ ਵੱਧ ਪੜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਹਾਰੇ ਅਸੀਂ ਕੋਈ ਵੀ ਮੰਜਿਲ ਪ੍ਰਾਪਤ ਕਰ ਸਕਦੇ ਹਾਂ।

ਇਸ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਕੋਆਰਡੀਨੇਟਰ ਸ੍ਰੀ ਸੁਰਿੰਦਰ ਕੰਬੋਜ ਅਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਪਰਮਜੀਤ ਸਿੰਘ ਨੂਰਸ਼ਾਹ, ਬਲਾਕ ਪ੍ਰਾਈਮਰੀ ਸਿੱਖਿਆ ਅਫ਼ਸਰ ਸ੍ਰੀ ਪ੍ਰਮੋਦ ਕੁਮਾਰ, ਲਵਜੀਤ ਸਿੰਘ ਗਰੇਵਾਲ ਵੀ ਵਿਸੇਸ਼ ਤੌਰ ਤੇ ਹਾਜਰ ਸਨ।

ਬਾਕਸ ਲਈ ਪ੍ਰਸਤਾਵਿਤ

ਕਿਸ ਪਿੰਡ ਵਿਚ ਕਿੰਨੀ ਰਕਮ ਨਾਲ ਹੋਇਆ ਸਕੂਲਾਂ ਦਾ ਵਿਕਾਸ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਸੁਰੇਸ਼ ਵਾਲਾ ਦੇ ਪ੍ਰਾਈਮਰੀ ਸਕੂਲ ਵਿਚ 19.07 ਲੱਖ ਅਤੇ ਮਿੱਡਲ ਸਕੂਲ ਵਿਚ 18.74 ਲੱਖ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸੇ ਤਰਾਂ ਸਰਕਾਰੀ ਪ੍ਰਾਈਮਰੀ ਸਕੂਲ ਓਡੀਆਂ ਵਿਚ 11.86 ਲੱਖ ਅਤੇ ਇਸੇ ਪਿੰਡ ਦੇ ਹਾਈ ਸਕੂਲ ਵਿਚ 33.44 ਲੱਖ ਦੇ ਕੰਮਾਂ ਨੂੰ ਲੋਕ ਸਮਰਪਿਤ ਕੀਤਾ ਗਿਆ। ਪਿੰਡ ਸੁਰੇਸ਼ ਵਾਲਾ ਸੈਣੀਆਂ ਵਿਚ ਪ੍ਰਾਈਮਰੀ ਸਕੂਲ ਤੇ ਸਰਕਾਰ ਨੇ 23.48 ਲੱਖ ਰੁਪਏ ਖਰਚ ਕੀਤੇ ਹਨ। ਇਸੇ ਤਰਾਂ ਪਿੰਡ ਕੇਰੀਆਂ ਦੇ ਸਰਕਾਰੀ ਸਕੂਲ ਵਿਚ ਤਕਰੀਬਨ 36 ਲੱਖ ਦੇ ਕੰਮਾਂ ਦਾ ਉਦਘਾਟਨ ਵਿਧਾਇਕ ਵੱਲੋਂ ਕੀਤਾ ਗਿਆ।

About The Author

Leave a Reply

Your email address will not be published. Required fields are marked *