ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਦਿੱਤਾ ਸੋਲਰ ਸਿਸਟਮ

0

(Krishna raja) ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਅਪ੍ਰੈਲ 2025: ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜ ਵੱਲੋਂ ਅੱਜ ਆਪਣੇ ਹਲਕਾ ਅਧੀਨ ਆਉਣ ਵਾਲੇ ਪਿੰਡ ਮੋਰਾਂਵਾਲੀ, ਜੋ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਨਾਨਕਾ ਪਿੰਡ ਹੈ, ਨੂੰ ਸੋਲਰ ਸਿਸਟਮ ਉਪਲਬਧ ਕਰਵਾਇਆ ਗਿਆ।

ਇਸ ਮੌਕੇ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸਹੁ ਚੁੱਕਣ ਉਪਰੰਤ ਲੋਕ ਹਿੱਤਾਂ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਸੰਕਲਪ ਲਿਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਇੱਕ ਇਤਿਹਾਸਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਲੋਕ ਦੂਰ ਦੁਹਾਡੇ ਤੋਂ ਇਸ ਪਿੰਡ ਨੂੰ ਦੇਖਣ ਆ ਸਕਣ।

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਪਿੰਡ ਵਿਚ ਵਿਕਾਸ ਕਾਰਜ ਨਹੀਂ ਕਰਵਾਏ ਗਏ ਜਦਕਿ ਉਨ੍ਹਾਂ ਨੇ ਹਮੇਸ਼ਾ ਇਸ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਜ ਸੋਲਰ ਸਿਸਟਮ ਲਗਵਾ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਨਿਸ਼ਾਨੀਆਂ, ਪਰਿਵਾਰਾਂ ਅਤੇ ਪਵਿੱਤਰ ਸਥਾਨਾਂ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।

ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ (ਓ.ਐਸ.ਡੀ), ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਰਾਏ ਅਤੇ ਹੋਰ ਨਜ਼ਦੀਕੀ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਰਹੇ। ਪਿੰਡ ਦੇ ਸਰਪੰਚ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

About The Author

Leave a Reply

Your email address will not be published. Required fields are marked *