ਠਾਕੁਰ ਮਨੋਹਰ ਸਿੰਘ ਦੇ ਚੇਅਰਮੈਨ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਤਾਜਪੋਸੀ ਸਮਾਰੋਹ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਾਮਲ ਹੋ ਕੇ ਦਿੱਤੀ ਵਧਾਈ

– ਨਵਨਿਯੁਕਤ ਚੇਅਰਮੈਨ ਠਾਕੁਰ ਮਨੋਹਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦਾ ਕੀਤਾ ਧੰਨਵਾਦ, ਬੋਲੇ ਖੇਤਰ ਦੀ ਬਿਹਤਰੀ ਦੇ ਲਈ ਕੀਤੇ ਜਾਣਗੇ ਕਾਰਜ
(Rajinder Kumar) ਪਠਾਨਕੋਟ, 01 ਮਈ 2025: ਅੱਜ ਵਿਧਾਨ ਸਭਾ ਹਲਕਾ ਭੋਆ ਦੇ ਲਈ ਬਹੁਤ ਹੀ ਖੁਸੀ ਦੀ ਗੱਲ ਹੈ ਕਿ ਅੱਜ ਠਾਕੁਰ ਮਨੋਹਰ ਸਿੰਘ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਵਿਖੇ ਨਵਨਿਯੁਕਤ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਸ੍ਰੀ ਮਨੋਹਰ ਠਾਕੁਰ ਜੀ ਦੇ ਤਾਜਪੋਸੀ ਸਮਾਰੋਹ ਦੋਰਾਨ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸਾਹਿਬ ਸਿੰਘ ਸਾਬਾ, ਠਾਕੁਰ ਭੁਪਿੰਦਰ ਸਿੰਘ ਮੂੰਨਾ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਆਗੂ ਅਤੇ ਕਾਰਜਕਰਤਾ ਹਾਜਰ ਸਨ।
ਉਨ੍ਹਾਂ ਕਿਹਾ ਕਿ ਠਾਕੁਰ ਮਨੋਹਰ ਸਿੰਘ ਜੋ ਕਿ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਵਿੱਚ ਹਨ ਅਤੇ ਇਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਲਈ ਬਹੁਤ ਕਾਰਜ ਕੀਤੇ ਹਨ, ਉਨ੍ਹਾਂ ਦੇ ਕਾਰਜਾਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਹਾਈ ਕਮਾਨ ਵੱਲੋਂ ਉਨ੍ਹਾਂ ਨੂੰ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਇਸ ਮੋਕੇ ਤੇ ਉਹ ਪਾਰਟੀ ਦੇ ਸਾਰੇ ਪਰਿਵਾਰ ਨੂੰ ਵੀ ਹਾਰਦਿੱਕ ਸੁਭਕਾਮਨਾਵਾਂ ਦਿੰਦੇ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵਨਿਯੁਕਤ ਚੇਅਰਮੈਨ ਮਾਰਕਿੱਟ ਕਮੇਟੀ ਨਰੋਟ ਜੈਮਲ ਸਿੰਘ ਖੇਤਰ ਦੀ ਬਿਹਤਰੀ ਦੇ ਲਈ ਹੋਰ ਵੀ ਮਿਹਨਤ ਦੇ ਨਾਲ ਕਾਰਜ ਕਰਨਗੇ।
ਇਸ ਮੋਕੇ ਤੇ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਸ੍ਰੀ ਮਨੋਹਰ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਜਿਮ੍ਹੇਦਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਜਿਮ੍ਹੇਦਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ । ਉਨ੍ਹਾਂ ਆਮ ਆਦਮੀ ਪਾਰਟੀ ਹਾਈ ਕਮਾਨ ਦਾ ਬਹੁਤ ਬਹੁਤ ਧੰਨਵਾਦ ਕੀਤਾ।