ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

0

– ਵਿਕਾਸ ਕਾਰਜਾਂ ਰਾਹੀਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ : ਵਿਧਾਇਕ ਬਲਕਾਰ ਸਿੰਘ

(Rajinder Kumar) ਜਲੰਧਰ, 2 ਮਈ 2025: ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ਵਿੱਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 25.69 ਲੱਖ ਅਤੇ 99.42 ਲੱਖ ਦੇ ਵਿਕਾਸ ਕਾਰਜ ਸ਼ਾਮਲ ਹਨ।

ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਹਲਕੇ ਦੇ ਚਾਰ ਸਕੂਲਾਂ ਵਿੱਚ 10.95 ਲੱਖ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਐਮਾ ਕਾਜ਼ੀ ਵਿਖੇ 4 ਲੱਖ 80 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਮੁਰੀਦਪੁਰ ਵਿਖੇ 1 ਲੱਖ 50 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਘੁਮਿਆਰਾ ਵਿਖੇ 90 ਹਜ਼ਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਲੇ ਵਿਖੇ 3 ਲੱਖ 75 ਹਜ਼ਾਰ ਦੇ ਵਿਕਾਸ ਕੰਮ ਸ਼ਾਮਲ ਹਨ।

ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ, ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੋਏ ਇਹ ਸੁਧਾਰ ਕਿਸੇ ਇਕ ਜ਼ਿਲ੍ਹੇ ਜਾਂ ਸ਼ਹਿਰ ਤੱਕ ਸੀਮਤ ਨਹੀਂ ਹਨ ਬਲਕਿ ਸੂਬੇ ਦੇ ਹਰੇਕ ਸ਼ਹਿਰ ਅਤੇ ਪਿੰਡ ਦੇ ਸਰਕਾਰੀ ਸਕੂਲ ਤੱਕ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਲਹਿਰ ਪਹੁੰਚ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਵਿਧਾਇਕ ਬਲਕਾਰ ਸਿੰਘ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਮੁਫ਼ਤ ਵਰਦੀਆਂ, ਮੁਫ਼ਤ ਕਿਤਾਬਾਂ ਸਮੇਤ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਵਿਧਾਨ ਸਭਾ ਹਲਕਾ ਆਦਮਪੁਰ ਦੇ 5 ਸਰਕਾਰੀ ਸਕੂਲਾਂ ਵਿੱਚ 33.10 ਲੱਖ ਅਤੇ ਹਲਕਾ ਸ਼ਾਹਕੋਟ ਦੇ 5 ਸਰਕਾਰੀ ਸਕੂਲਾਂ ਵਿੱਚ 32.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਫਿਲੌਰ ਦੇ 2 ਸਕੂਲਾਂ ਵਿੱਚ 38.99 ਲੱਖ ਅਤੇ ਹਲਕਾ ਜਲੰਧਰ ਛਾਉਣੀ ਦੇ 2 ਸਰਕਾਰੀ ਸਕੂਲਾਂ ਵਿੱਚ 9.71 ਲੱਖ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ।

ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਪੋਰਟਸ ਟਰੈਕ, ਇੰਟੇਗ੍ਰੇਟਿਡ ਸਾਇੰਸ ਲੈਬਜ਼, ਕਲਾਸ ਰੂਮਜ਼, ਸਕੂਲਾਂ ਦੀਆਂ ਚਾਰਦਿਵਾਰੀਆਂ ਅਤੇ ਲੋੜੀਂਦੀ ਮੁਰੰਮਤ ਦੇ ਕੰਮ ਸ਼ਾਮਲ ਹਨ।

About The Author

Leave a Reply

Your email address will not be published. Required fields are marked *