ਪੰਜਾਬ ਸਿੱਖਿਆ ਕ੍ਰਾਂਤੀ- ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਚੂਹੜੀਵਾਲਾ ਧੰਨਾ ਅਤੇ ਪੱਤਰੇਵਾਲਾ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ

0

– ਕਿਹਾ, ਸਿੱਖਿਆ ਕ੍ਰਾਂਤੀ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਅਤੇ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕ ਰਹੀ

(Rajinder Kumar) ਫਾਜ਼ਿਲਕਾ, 3 ਮਈ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸ਼ੁਰੂ ਕੀਤਾ ਹੈ। ਜਿਸ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਰਾਜ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ ਜਾ ਰਹੀ ਹੈ!

ਇਹ ਪ੍ਰਗਟਾਵਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਪਿੰਡ ਚੂਹੜੀਵਾਲਾ ਧੰਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ 16,37,350 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਚੂਹੜੀਵਾਲਾ ਧੰਨਾ ਵਿਖੇ  31,38,350 ਰੁਪਏ ਅਤੇ ਪੱਤਰੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖ਼ੇ 37,13,338 ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਤਰੇਵਾਲਾ ਵਿਖੇ 41,51,200 ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰੈਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ ਹੈ ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਅਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ।

ਇਸ ਮੌਕੇ ਡਿਪਟੀ ਡੀਓ ਪਰਵਿੰਦਰ ਸਿੰਘ, ਸਿਮਰਜੀਤ ਸਿੰਘ ਸਿੱਖਿਆ ਕੋਆਰਡੀਨੇਟਰ, ਸੁੱਚਾ ਸਿੰਘ ਸਰਪੰਚ ਪੱਤਰੇਵਾਲਾ, ਲਾਭ ਸਿੰਘ ਸਰਪੰਚ, ਆਪ ਆਗੂ ਪਵਨ ਕੁਮਾਰ ਤੇ ਜੋਤੀ ਪ੍ਰਕਾਸ਼, ਰਾਮ ਸਿੰਘ ਬਲਾਕ ਪ੍ਰਧਾਨ,ਅੰਗਰੇਜ਼ ਸਿੰਘ ਬਰਾੜ ਬਲਾਕ ਪ੍ਰਧਾਨ, ਪ੍ਰੀਤ ਗੌਰਵ ਸਮੇਤ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

About The Author

Leave a Reply

Your email address will not be published. Required fields are marked *