ਯੁੱਧ ਨਸ਼ਿਆਂ ਵਿਰੁੱਧ’; ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ 4 ਗ੍ਰਿਫ਼ਤਾਰੀਆਂ

0

– ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ

(Rajinder Kumar) ਜਲੰਧਰ, 05 ਮਈ 2025: ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸਬੰਧਤ ਏ.ਸੀ.ਪੀਜ਼ ਦੀ ਨਿਗਰਾਨੀ ਹੇਠ ਸਬੰਧਿਤ ਥਾਣਿਆਂ ਦੀਆਂ ਟੀਮਾਂ ਵਲੋਂ ਇਹ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਵਿੱਚ ਜਲੰਧਰ ਵਿੱਚ ਡਰੱਗ ਹੌਟਸਪਾਟਾਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਨੇੜਲੇ ਅਹਾਤਿਆਂ ‘ਤੇ ਡੂੰਘਾਈ ਨਾਲ ਤਲਾਸ਼ੀ ਲਈ ਗਈ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 7,8 ਅਤੇ ਰਾਮਾ ਮੰਡੀ ਵਿਖੇ 3 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਚਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 155 ਨਸ਼ੀਲੀਆਂ ਗੋਲੀਆਂ ਅਤੇ 5.30 ਗ੍ਰਾਮ ਹੈਰੋਇਨ ਸ਼ਾਮਲ ਹੈ। ਇਸ ਤੋਂ ਇਲਾਵਾ, ਇੱਕ ਨਸ਼ੇ ਦੇ ਆਦੀ ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ।

ਉਨ੍ਹਾਂ ਦੱਸਿਆ ਕਿ ਸਾਡਾ ਟੀਚਾ ਜਲੰਧਰ ਨੂੰ ਨਸ਼ਾ ਮੁਕਤ ਕਰਨਾ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਸ਼ਿਆਂ ਦੇ ਨੈੱਟਵਰਕ ਨੂੰ ਕਮਜ਼ੋਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਅਜਿਹੀ ਛਾਪੇਮਾਰੀ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗੀ।

About The Author

Leave a Reply

Your email address will not be published. Required fields are marked *