ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਖੇ ਸਿੱਖਿਆ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਨ ਲਈ ਕਰ ਰਹੀ ਨਿਰੰਤਰ ਉਪਰਾਲੇ-ਵਿਧਾਇਕ ਡਾ. ਵਿਜੈ ਸਿੰਗਲਾ

0

– ਵਿਧਾਇਕ ਵੱਲੋਂ ਪਿੰਡ ਨਰਿੰਦਰਪੁਰਾ ਅਤੇ ਬਰਨਾਲਾ ਵਿਖੇ ਕਰੀਬ 24 ਲੱਖ 38 ਹਜ਼ਾਰ ਦੀ ਲਾਗਤ ਨਾਲ ਸਕੂਲਾਂ ਦੇ ਮੁਕੰਮਲ ਹੋਏ ਕਾਰਜਾਂ ਦੇ ਉਦਘਾਟਨ

(Rajinder Kumar) ਮਾਨਸਾ, 16 ਮਈ 2025: ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਮਾਨਸਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਦੀ ਲਾਗਤਾ ਨਾਲ ਮੁਕੰਮਲ ਹੋਏ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਖੇ ਸਿੱਖਿਆ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਕੂਲਾਂ ਵਿੱਚ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿੱਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਇੱਕ ਵਧੀਆ ਮਾਹੌਲ ਸਿਰਜਿਆ ਹੈ ਜਿਸ ਕਾਰਨ ਲੋਕਾਂ ਦਾ ਵਿਸਵਾਸ਼ ਸਰਕਾਰੀ ਸਕੂਲਾਂ ਪ੍ਰਤੀ ਹੋਰ ਵੀ ਵਧਿਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਦਿਆ ਰਾਹੀਂ ਹੀ ਵਿਦਿਆਰਥੀ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਵਿਧਾਇਕ ਨੇ ਅੱਜ ਸਰਕਾਰੀ ਮਿਡਲ ਸਕੂਲ ਬਰਨਾਲਾ ਵਿਖੇ 8 ਲੱਖ 54 ਹਜ਼ਾਰ 245 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਬਰਨਾਲਾ ਵਿਖੇ 5 ਲੱਖ 28 ਹਜ਼ਾਰ ਰੁਪਏ, ਸਰਕਾਰੀ ਮਿਡਲ ਸਕੂਲ ਨਰਿੰਦਰਪੁਰਾ ਵਿਖੇ 5 ਲੱਖ 16 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 5 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੀਆਂ ਚਾਰਦੀਵਾਰੀਆਂ ਦੇ ਉਦਘਾਟਨ ਕੀਤੇ। ਇਸ ਮੌਕੇ ਹਲਕਾ ਕੋਆਰਡੀਨੇਟਰ ਅਜੈਬ ਸਿੰਘ, ਡੀ.ਡੀ.ਓ. ਅਮਨਦੀਪ ਕੌਰ, ਸਕੂਲ ਮੁਖੀ ਪੂਜਾ ਰਾਣੀ, ਗੁਰਪ੍ਰੀਤ ਸਿੰਘ, ਕਿਰਨਪਾਲ ਕੌਰ, ਬੀਰਬਲ ਸਿੰਘ, ਰਾਜਦੀਪ ਸਿੰਘ, ਰੇਨੂੰ, ਆਰਤੀ, ਰਜਨੀ ਤੋਂ ਇਲਾਵਾ ਪਿੰਡ ਦੇ ਵਸਨੀਕ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

About The Author

Leave a Reply

Your email address will not be published. Required fields are marked *