ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਪਿੰਡ ਚੱਕ ਕਲਾਂ, ਬਾਣੀਏਵਾਲ, ਕੁਲਗਹਿਣਾ ਅਤੇ ਰਾਮਪੁਰ ਦੇ ਵੱਡੀ ਗਿਣਤੀ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਵਿੱਚ ਹੋਏ ਸਾਮਿਲ

0
ਬਾਣੀਏਵਾਲ, 29 ਅਗਸਤ 2021 :  ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਪਿੰਡ ਚੱਕ ਕਲਾਂ ਵਿਖੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇ ਹੋਰ ਮਜਬੂਤੀ ਹਾਸਲ ਹੋਈ ਜਦੋ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਨਰਿੰਦਰ ਪਾਲ ਸਿੰਘ ਧਾਲੀਵਾਲ ਦੀ ਪ੍ਰੇਰਣਾ ਸਦਕਾ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਦੀ ਵਿਸ਼ੇਸ਼ ਹਾਜਰੀ ਵਿੱਚ ਲਗਭਗ 20 ਤੋਂ ਵਧੇਰੇ ਪਰਿਵਾਰ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ।

ਇਸ ਤੋਂ ਇਲਾਵਾ ਪਿੰਡ ਬਾਣੀਏਵਾਲ, ਕੁਲਗਹਿਣਾ ਅਤੇ ਰਾਮਪੁਰ ਦੇ 30 ਤੋਂ ਵਧੇਰੇ ਪਰਿਵਾਰ ਅਕਾਲੀ ਦਲ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਸ੍ਰ. ਮਨਪ੍ਰੀਤ ਸਿੰਘ, ਯੁਵਾ ਵਰਕਰ ਸੁਖਵਿੰਦਰ ਸਿੰਘ ਢੋਲਣ ਵੀ ਹਾਜ਼ਰ ਸਨ।

ਕਾਂਗਰਸ ਪਾਰਟੀ ਵਿੱਚ ਵੱਡੀ ਗਿਣਤੀ ਸਾਮਿਲ ਹੋਣ ਵਾਲਿਆਂ ਵਿੱਚ ਪਿੰਡ ਚੱਕ ਕਲਾਂ ਤੋਂ ਇੰਦਰਜੀਤ ਸਿੰਘ, ਸਰੂਪ ਸਿੰਘ, ਪਰਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਇੰਦਰਮੋਹਣ ਸਿੰਘ, ਅਜਾਦਪਾਲ ਸਿੰਘ, ਇੰਦਰਜੀਤ ਸਿੰਘ ਸੇਖੋਂ, ਬਲਜਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ, ਤਰਸੇਮ ਸਿੰਘ, ਜੀਵਨ ਸਿੰਘ, ਦਲਜੀਤ ਸਿੰਘ, ਗੁਰਜੀਤ ਸਿੰਘ, ਸ਼ੰਕਰ ਮਾਲੀ, ਪ੍ਰੀਤਮ ਸਿੰਘ, ਰਾਜਵਿੰਦਰ ਸਿੰਘ, ਬਲਬੀਰ ਸਿੰਘ ਬੀਰਾ, ਸੰਦੀਪ ਸਿੰਘ, ਬਲਵਿੰਦਰ ਸਿੰਘ, ਸੁਖਪਾਲ ਸਿੰਘ, ਮਨਜਿੰਦਰ ਸਿੰਘ, ਰਾਜਵਿੰਦਰ ਸਿੰਘ, ਇਕਬਾਲ ਸਿੰਘ ਆਦਿ ਨੇ ਕਿਹਾ ਕਿ ਉਹ ਕੈਪਟਨ ਸੰਦੀਪ ਸੰਧੂ ਦੀ ਕਾਰਜਸੈਲੀ ਅਤੇ ਹਲਕੇ ਦਾਖੇ ਦੀ ਨੁਹਾਰ ਬਦਲਣ ਲਈ ਕਰਵਾਏ ਜਾ ਰਹੇ ਕਰੋੜਾ ਦੇ ਵਿਕਾਸ ਕਾਰਜਾਂ ਅਤੇ ਕੈਪਟਨ ਸੰਧੂ ਦੀ ਸ਼ਖਸੀਅਤ ਤੋ ਪ੍ਰਭਾਵਿਤ ਹੋ ਕੇ ਅੱਜ ਅਸੀ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ ਹਾਂ ਅਤੇ ਅਸੀ ਹੁਣ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪਾਰਟੀ ਦੇ ਵਫਾਦਾਰ ਸਿਪਾਹੀ ਬਣ ਕੇ ਕੰਮ ਕਰਾਗੇ।
                       
ਪਿੰਡ ਬਾਣੀਏਵਾਲ, ਕੁਲਗਹਿਣਾ ਅਤੇ ਰਾਮਪੁਰ ਤੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਬਲਕਾਰ ਸਿੰਘ, ਗੁਰਬਚਨ ਸਿੰਘ, ਵੀਰ ਸਿੰਘ, ਸੁਖਵਿੰਦਰ ਸਿੰਘ, ਜਸਬੀਰ ਸਿੰਘ, ਰਾਜਵੀਰ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਸਰਪੰਚ ਬਾਣੀਏਵਾਲ ਕੇਹਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।
ਇਸ ਮੋਕੇ ਕੈਪਟਨ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਅੱਜ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਸਾਰੇ ਹੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪੜੇ ਚੜਾਉਣ ਲਈ ਇਨ੍ਹਾਂ ਸਾਰੇ ਲੋਕਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ।

About The Author

Leave a Reply

Your email address will not be published. Required fields are marked *

You may have missed