ਫਿਰੌਤੀ ਮੰਗਣ ਤੇ ਘਰ ਦੇ ਬਾਹਰ ਗੋਲੀ ਚਲਾਉਣ ਦੇ ਮਾਮਲੇ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੁਲਿਸ ਵਲੋ ਗ੍ਰਿਫਤਾਰ

(Rajinder Kumar) ਅੰਮ੍ਰਿਤਸਰ, 20 ਜੂਨ 2025: ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਲੋਪੋਕੇ ਥਾਣੇ ਅਧੀਨ ਪੈਂਦੇ ਪਿੰਡ ਭੀਲੋਵਾਲ ਦੇ ਇਕ ਡਾਕਟਰ ਨੂੰ ਫ਼ੋਨ ਕਰ ਕੇ 30 ਲੱਖ ਦੀ ਫਿਰੌਤੀ ਮੰਗੀ ਸੀ, ਪਰ ਜਦੋਂ ਡਾਕਟਰ ਨੇ ਪੈਸੇ ਨਹੀਂ ਦਿਤੇ ਤਾਂ ਉਨ੍ਹਾਂ ਨੇ 4 ਜੂਨ ਨੂੰ ਡਾਕਟਰ ਦੇ ਘਰ ਦੇ ਬਾਹਰ ਗੋਲੀਬਾਰੀ ਕਰ ਦਿਤੀ। ਅਜੇ ਵੀ ਇਸ ਦੇ ਪੰਜ ਹੋਰ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਇਹ ਕਾਰਵਾਈ ਫਿਰੌਤੀ ਮੰਗਣ ਦੇ ਮਾਮਲੇ ’ਚ ਕੀਤੀ ਹੈ।