ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀ ਔਰਤਾਂ ਦਾ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ

0

– ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਗਰਭਵਤੀਆਂ ਦਾ ਜਣੇਪਾ ਸਿਹਤ ਸੰਸਥਾਵਾਂ ਵਿੱਚ ਕਰਾਉਣਾ ਜਰੂਰੀ

(Krishna Raja) ਫ਼ਾਜ਼ਿਲਕਾ, 23 ਜੂਨ 2025:  ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਅਤੇ ਡਾਕਟਰ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾਕਟਰ ਕਵਿਤਾ ਸਿੰਘ ਅਤੇ ਰਾਜੇਸ਼ ਕੁਮਾਰ ਡੀ ਪੀ ਐਮ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਚੱਲ ਰਹੇ ਕੈਂਪਾਂ ਕਮਿਊਨਿਟੀ ਹੈਲਥ ਸੈਂਟਰ ਡੱਬਵਾਲਾ ਕਲਾਂ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੀ ਸੁਪਰਵਿਜਨ ਕੀਤੀ ਗਈ।

ਇਸ ਸਮੇਂ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈੱਕਅਪ, ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ-ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇਨ੍ਹਾਂ 9 ਅਤੇ 23 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਕੈਂਪਾਂ ਵਿੱਚ ਲੈ ਕੇ ਆਇਆ ਜਾਵੇ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ।

ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਦਾ ਜਲਦ ਤੋਂ ਜਲਦ ਰਜਿਸਟ੍ਰੇਸ਼ਨ, ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ। ਮਾਸ ਮੀਡੀਆ ਵਿੰਗ ਵੱਲੋਂ ਵਿਨੋਦ ਖੁਰਾਣਾ, ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਅਪੀਲ ਕਰਦੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਯੋਜਨਾਵਾਂ ਜਿਵੇਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ ਆਦਿ ਦਾ ਲਾਭ ਲਿਆ ਜਾਵੇ।

About The Author

Leave a Reply

Your email address will not be published. Required fields are marked *