ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 26 ਜੂਨ, 2025 ਨੂੰ ਫਾਜਿਲਕਾ ਵਿਖੇ ਖੁੱਲਾ ਦਰਬਾਰ ਲਗਾਇਆ ਜਾਵੇਗਾ

(Krishna Raja) ਫਾਜ਼ਿਲਕਾ, 24 ਜੂਨ 2025: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ, ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ, 26 ਜੂਨ 2025 (ਵੀਰਵਾਰ) ਨੂੰ ਸਵੇਰੇ 10.30 ਵਜੇ ਕਾਨਫਰੰਸ ਹਾਲ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ ਵਿਖੇ ਇੱਕ ਖੁੱਲਾ ਦਰਬਾਰ/ਲੋਕ ਅਦਾਲਤ ਲਗਾਇਆ ਜਾਵੇਗਾ।
ਇਸ ਖੁੱਲੇ ਦਰਬਾਰ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਲਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ।
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਖੁੱਲੇ ਦਰਬਾਰ/ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ |