ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 ‘ਚ ਨਵੀਂ ਪਾਣੀ ਦੀ ਲਾਈਨ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ

– ਕਰੀਬ 35 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ ਅੰਬੇਡਕਰ ਨਗਰ ‘ਚ ਸੁਚਾਰੂ ਜਲ ਸਪਲਾਈ ਯਕੀਨੀ ਬਣਾਈ ਜਾਵੇਗੀ – ਰਾਜਿੰਦਰਪਾਲ ਕੌਰ ਛੀਨਾ
(Rajinder Kumar) ਲੁਧਿਆਣਾ, 25 ਜੂਨ 2025: ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਨਿਊ ਅੰਬੇਡਕਰ ਨਗਰ ਵਿੱਚ ਇੱਕ ਨਵੀਂ ਪਾਣੀ ਦੀ ਲਾਈਨ ਵਿਛਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 5 ਇੰਚ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ ਜਿਸ ‘ਤੇ ਲਗਭਗ 35 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਅਤੇ ਵਸਨੀਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਅੱਖੋਂ ਪਰੋਖੇ ਰੱਖਿਆ ਗਿਆ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਵੀਆਂ ਪਾਣੀ ਦੀਆਂ ਲਾਈਨਾਂ ਵਿਛਾਉਣ ਨਾਲ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ‘ਆਪ’ ਆਗੂ ਦਲੀਪ ਕੁਮਾਰ, ਬਲਬੀਰ ਸਿੰਘ ਭੋਲਾ, ਕੁਲਦੀਪ ਧੀਂਗਾਨ, ਜੇ.ਈ. ਅਵਨੀਤ ਅਤੇ ਹੋਰ ਸਾਥੀ ਮੌਜੂਦ ਸਨ।