ਜਲੰਧਰ ’ਚ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗੀ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’: ਮੋਹਿੰਦਰ ਭਗਤ

0

– ਕੈਬਨਿਟ ਮੰਤਰੀ ਨੇ ਪ੍ਰਾਜੈਕਟ ਨੂੰ ਪਾਰਦਰਸ਼ਤਾ ਅਤੇ ਲੋਕਾਂ ਦੀ ਸਹੂਲਤ ਵੱਲ ਕ੍ਰਾਂਤੀਕਾਰੀ ਕਦਮ ਕਰਾਰ ਦਿੱਤਾ

– ਪ੍ਰਾਜੈਕਟ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬ ਰਜਿਸਟਰਾਰ ਦਫ਼ਤਰ ਦਾ ਕੀਤਾ ਦੌਰਾ

(Krishna Raja) ਜਲੰਧਰ, 25 ਜੂਨ 2025: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਜਲੰਧਰ ਵਿਖੇ ਇਕ ਹਫ਼ਤੇ ਦੇ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਦਾ ਕੰਮ ਸ਼ੁਰੂ ਹੋ ਜਾਵੇਗਾ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਰਣਦੀਪ ਸਿੰਘ ਹੀਰ ਵੀ ਮੌਜੂਦ ਸਨ, ਨੇ ਅੱਜ ਸਬ ਰਜਿਸਟਰਾਰ ਦਫ਼ਤਰ ਵਿਖੇ ਪ੍ਰਾਜੈਕਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ।

ਇਸ ਨੂੰ ਕ੍ਰਾਂਤੀਕਾਰੀ ਕਦਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵੀਂ ਪ੍ਰਣਾਲੀ ਲੋਕਾਂ ਨੂੰ ਬਹੁਤੇ ਦਫ਼ਤਰਾਂ ਵਿੱਚ ਜਾਣ ਅਤੇ ਏਜੰਟਾਂ ਤੇ ਵਿਚੋਲਿਆਂ ਤੋਂ ਛੁਟਕਾਰਾ ਦੁਆਏਗੀ। ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਲਿਆਂਦਾ ਗਿਆ ਇਹ ਸੁਧਾਰ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਪ੍ਰਕਿਰਿਆ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਤੱਕ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ, ਜਿਸ ਨਾਲ ਬੇਲੋੜੀ ਦੇਰੀ ਤੋਂ ਨਿਜਾਤ ਮਿਲੇਗੀ ਅਤੇ ਹੋਰ ਪਾਰਦਰਸ਼ਤਾ ਆਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਹਿੱਤ ਸੂਬੇ ਭਰ ਦੇ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਏਅਰ ਕੰਡੀਸ਼ਨ, ਉਡੀਕ ਹਾਲ, ਟੋਕਨ ਡਿਸਪਲੇਅ ਐਲ.ਈ.ਡੀ ਆਦਿ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਕਾਰਤ ਕੀਤੇ ਗਏ ਡੀਡ ਰਾਈਟਰ ਨਾਮਾਤਰ ਫੀਸਾਂ ’ਤੇ ਉਪਲਬੱਧ ਹੋਣਗੇ ਅਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪੇਸ਼ੇਵਾਰਾਨਾ ਢੰਗ ਨਾਲ ਸਹਾਇਤਾ ਮੁਹੱਈਆ ਕਰਵਾਉਣਗੇ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਨਤਮ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਪ੍ਰਾਜੈਕਟ ਮੀਲ ਦਾ ਪੱਥਰ ਸਾਬਤ ਹੋਵੇਗਾ।

About The Author

Leave a Reply

Your email address will not be published. Required fields are marked *