ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਪੰਜਾਬ ਸਰਕਾਰ – ਵਿਧਾਇਕ ਬੁੱਧ ਰਾਮ

– ਵਿਧਾਇਕ ਬੁੱਧ ਰਾਮ ਨੇ ਹਲਕੇ ਦੇ 57 ਲਾਭਪਾਤਰੀਆਂ ਨੂੰ 62.42 ਲੱਖ ਰੁਪਏ ਦੇ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਵੰਡੇ
(Krishna raja) ਬੁਢਲਾਡਾ,ਮਾਨਸਾ, 26 ਜੂਨ 2025: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਸਰਕਾਰ ਵੱਲੋਂ ਪਿਛਲੇ ਦਿਨੀਂ ਇੱਕ ਇਤਿਹਾਸਿਕ ਫੈਸਲਾ ਲੈਂਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਪਿਛਲੇ ਲੰਬੇ ਸਮੇਂ ਤੋਂ ਕਰਜ਼ਦਾਰ ਚੱਲੇ ਆ ਰਹੇ 4727 ਲਾਭਪਾਤਰੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਹਲਕੇ ਨਾਲ ਸਬੰਧਤ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਵੰਡਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇਸ ਕਾਰਪੋਰੇਸ਼ਨ ਪਾਸੋਂ 31 ਮਾਰਚ 2020 ਤੱਕ ਕਰਜ਼ਾ ਲੈਣ ਵਾਲੇ ਪੰਜਾਬ ਦੇ ਸਾਰੇ ਕਰਜ਼ਦਾਰਾਂ ਦੇ ਬਕਾਏ ਕਰਜ਼ੇ ਮੁਆਫ਼ ਕੀਤੇ ਗਏ ਹਨ।
ਵਿਧਾਇਕ ਬੁੱਧ ਰਾਮ ਨੇ ਦੱਸਿਆ ਜ਼ਿਲ੍ਹਾ ਮਾਨਸਾ ਦੇ ਕੁੱਲ 202 ਲਾਭਪਾਤਰੀਆਂ ਦਾ 1.59 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਜਿਸ ਵਿੱਚੋਂ ਹਲਕਾ ਬੁਢਲਾਡਾ ਨਾਲ ਸਬੰਧਿਤ 57 ਲਾਭਪਾਤਰੀਆਂ ਦੇ 62.42 ਲੱਖ ਰੁਪਏ ਦੇ ਕਰਜ਼ਾ ਮੁਆਫੀ ਦੇ ਪ੍ਰਮਾਣ ਪੱਤਰ ਵੰਡੇ ਗਏ ਹਨ।
ਇਸ ਮੌਕੇ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੇਨੈਜ਼ਰ ਬਲਜਿੰਦਰ ਸਿੰਘ, ਸਹਿਕਾਰਤਾ ਬੈਂਕ ਮਾਨਸਾ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਜਗਤਾਰ ਸਿੰਘ, ਹਰਮੇਸ਼ ਨੰਬਰਦਾਰ, ਦਰਸ਼ਨ ਸਿੰਘ ਗਰੋਹਾ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਸਾਹਿਬਾਨ ਤੇ ਹੋਰ ਪਤਵੰਤੇ ਮੌਜੂਦ ਸਨ।