ਵਿਧਾਇਕ ਸਵਨਾ ਵੱਲੋਂ ਤਰਨ ਤਾਰਨ ਦੇ ਵਿਧਾਇਕ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

(Krishna Raja) ਫਾਜ਼ਿਲਕਾ 27 ਜੂਨ 2025: ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਤਰਨ ਤਾਰਨ ਦੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨਾਂ ਨੇ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਜੀ ਬਹੁਤ ਵਧੀਆ ਸੁਭਾਅ ਦੇ ਮਾਲਕ ਸਨ, ਅਤੇ ਉਨਾ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਸਗੋਂ ਪਾਰਟੀ ਨੂੰ ਵੀ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।