ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

(Krishna Raja) ਫਾਜ਼ਿਲਕਾ 27 ਜੂਨ 2025: ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਮਾਰਕਿਟ ਕਮੇਟੀ ਵਿਖੇ ਆਪਣੇ ਦਫਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ਼ ਕੈਂਪ ਲਗਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਜਿਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ।
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇ ਨਜ਼ਰ ਨਗਰ ਕੌਂਸਲ ਅਤੇ ਡਰੇਨੇਜ ਡਿਪਾਰਟਮੈਂਟ ਨੂੰ ਹੁਣੇ ਤੋਂ ਹੀ ਲੋੜੀਦੇ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਬਾਰਿਸ਼ ਆਉਣ ਤੇ ਕਿਧਰੇ ਜਲ ਭਰਾਵ ਨਾ ਹੋਵੇ ।
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ।
ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਵਿਭਾਗਾਂ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ ਅਤੇ ਸਾਰੇ ਵਿਭਾਗ ਤਨਦੇਹੀ ਨਾਲ ਜਨ ਸੇਵਾ ਨੂੰ ਸਮਰਪਿਤ ਹੋ ਕੇ ਕੰਮ ਕਰਨ।