ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

0

– ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਵਿਖੇ 43.90 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ

– ਮਾਨਸਾ ਵਾਸੀਆਂ ਨੂੰ ਸੀਵਰੇਜ਼ ਸਮੱਸਿਆ ਤੋਂ ਜਲਦ ਮਿਲੇਗੀ ਨਿਜ਼ਾਤ-ਰਵਜੋਤ ਸਿੰਘ

– ਕੈਬਨਿਟ ਮੰਤਰੀ ਰਵਜੋਤ ਅਤੇ ਵਿਧਾਇਕ ਸਿੰਗਲਾ ਨੇ ਟੱਕ ਲਾ ਕੇ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ

– ਕੈਬਨਿਟ ਮੰਤਰੀ ਵੱਲੋਂ ਮਾਨਸਾ ਦੀਆਂ ਲਿੰਕ ਸੜ੍ਹਕਾਂ ਲਈ 5.5 ਕਰੋੜ ਰੁਪਏ ਦੀ ਮਨਜ਼ੂਰੀ

(Rajinder Kumar) ਮਾਨਸਾ, 28 ਜੂਨ 2025: ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ਼ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਹ ਅੱਜ ਵਿਸ਼ੇਸ਼ ਤੌਰ ‘ਤੇ ਮਾਨਸਾ ਵਿਖੇ ਇਸ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ  ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ |

ਸਥਾਨਕ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਆਯੋਜਿਤ ਸਮਾਰੋਹ ਦੌਰਾਨ ਅੱਤ ਦੀ ਗਰਮੀ ਦੇ ਬਾਵਜ਼ੂਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਮਾਨਸਾ ਵਾਸੀਆਂ ਦੀ ਤਕਰੀਬਨ ਤਿੰਨ ਦਹਾਕਿਆਂ ਤੋਂ ਮੰਗ ਸੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਹੱਲ ਕੀਤਾ ਜਾਵੇ ਜਿਸ ਦੇ ਲਈ ਉਹ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦਾ ਖਾਸ ਧੰਨਵਾਦ ਕਰਦੇ ਹਨ ਜਿੰਨ੍ਹਾਂ ਦੀ ਸੋਚ ਸਦਕਾ ਮਾਨਸਾ ਵਾਸੀਆਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ |

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਸਰਹੰਦ ਚੋਅ ਤੱਕ 5.25 ਕਿਲੋਮੀਟਰ ਡੀ.ਆਈ. ਕੇ-9 (700 ਐਮ.ਐਮ.ਆਈ.ਡੀ.) ਅਤੇ 9.75 ਕਿਲੋਮੀਟਰ ਡੀ.ਆਈ. ਕੇ-7 (700 ਐਮ.ਐਮ.ਆਈ.ਡੀ.) ਪਾਈਪਲਾਈਨ ਵਿਛਾਈ ਜਾਣੀ ਹੈ ਅਤੇ ਇਹ ਕੰਮ 12 ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਣਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੇ ਓਵਰ ਫਲੋਅ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ |

ਉਨ੍ਹਾਂ ਦੱਸਿਆ ਕਿ ਸੀਵਰੇਜ਼ ਟਰੀਟਮੈਂਟ ਪਲਾਂਟ ਤੋਂ ਇਹ ਪਾਣੀ ਸਾਫ ਕਰਨ ਤੋਂ ਬਾਅਦ ਪਾਈਪਲਾਈਨ ਰਾਹੀਂ ਭੇਜਿਆ ਜਾਵੇਗਾ ਅਤੇ ਜਿੱਥੇ ਕਿਤੇ ਲੋੜ ਹੋਵੇਗੀ ਉੱਥੇ ਨੱਕੇ ਰੱਖੇ ਜਾਣਗੇ, ਜਿਸ ਨਾਲ ਕਿਸਾਨਾਂ ਨੂੰ ਵੀ ਇਸ ਦਾ ਲਾਭ ਹੋਵੇਗਾ | ਸ੍ਰੀ ਰਵਜੋਤ ਸਿੰਘ ਨੇ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਿਲੰਕ ਸੜ੍ਹਕਾਂ ਲਈ ਵੀ 5.5 ਕਰੋੜ ਰੁਪਏ ਦੀ ਗਰਾਂਟ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਜਿਸ ਦਾ ਕੰਮ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ਨੂੰ ਕਰੀਬ 50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸੁਗਾਤ ਦਿੱਤੀ ਗਈ ਹੈ |
ਪਾਈਪਲਾਈਨ ਪਾਉਣ ਦੇ ਕੰਮ ਦੀ ਟੱਕ ਲਾ ਕੇ ਸ਼ੁਰੂਆਤ ਕਰਵਾਉਣ ਮੌਕੇ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਅੱਜ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਲੋਕ ਇਸ ਕੰਮ ਦੀ ਖ਼ੁਦ ਨਿਗਰਾਨੀ ਕਰਨ ਅਤੇ ਜਿੱਥੇ ਵੀ ਲੋਕਾਂ ਨੂੰ ਕੋਈ ਸਮੱਸਿਆ ਜਾਂ ਕਮੀ ਨਜ਼ਰ ਆਉਂਦੀ ਹੈ ਤਾਂ ਉਹ ਬੇਝਿਜਕ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਜਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ |

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸੂਬੇ ਦੇ ਵਿਕਾਸ ਲਈ ਸਦਾ ਦਰਿਆਦਿਲੀ ਵਿਖਾਉਂਦੇ ਹਨ, ਹਰ ਪ੍ਰੋਜੈਕਟ ਲਈ ਉਨ੍ਹਾਂ ਦਾ ਹਾਂ ਪੱਖੀ ਹੁੰਗਾਰਾ ਹੀ ਸੂਬੇ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਹੋਰ ਨਵੇਂ ਪ੍ਰੋਜੈਕਟ ਦਿੱਤੇ ਜਾਣਗੇ |

ਇਸ ਮੌਕੇ ਬੋਲਦਿਆਂ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਮਾਮਲਾ ਉਨ੍ਹਾਂ ਵੱਲੋਂ ਲਗਾਤਾਰ ਵਿਧਾਨ ਸਭਾ ਵਿਚ ਉਠਾਇਆ ਗਿਆ ਅਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ | ਸਾਡੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਰਵਜੋਤ ਸਿੰਘ ਨਾਲ ਵਿਚਾਰ ਵਟਾਂਦਾਰਾ ਕੀਤਾ ਗਿਆ ਜਿਸ ਉਪਰੰਤ ਉਨ੍ਹਾਂ ਵੱਲੋਂ ਅਰਬਨ ਇਨਫਰਾਸਟਰਕਚਰ ਫੰਡ ‘ਚੋਂ ਮਾਨਸਾ ਦੀ ਸੀਵਰੇਜ਼ ਸਮੱਸਿਆ ਦੇ ਹੱਲ ਲਈ 43.90 ਕਰੋੜ ਰੁਪਏ ਜਾਰੀ ਕੀਤੇ ਗਏ | ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ ਪੂਰੀ ਹੋਣ ਉਪਰੰਤ ਹੁਣ ਇਹ ਪਾਈਪਲਾਈਨ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜਿਸ ਨੂੰ ਜਲਦ ਹੀ ਸਿਰੇ ਚੜ੍ਹਾਇਆ ਜਾਵੇਗਾ |

ਵਿਧਾਇਕ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਉਹ ਹਮੇਸ਼ਾ ਹੀ ਤਤਪਰ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਜੋ ਮਾਨਸਾ ਨੂੰ ਹਰ ਸਹੂਲਤ ਪੱਖੋਂ ਵਧੀਆ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਦੇ ਲਈ ਉਹ ਲੋਕਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ | ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਸ ਪਾਈਪਲਾਈਨ ਪ੍ਰੋਜੈਕਟ ਰਾਹੀਂ ਸ਼ਹਿਰ ਦੇ ਲੋਕਾਂ ਨੂੰ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ | ਸਰਕਾਰ ਵੱਲੋਂ ਹਮੇਸ਼ਾ ਹੀ ਸੂਬੇ ਦੇ ਵਿਕਾਸ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਚਾਹੇ ਉਹ ਪਾਣੀਆਂ ਦਾ ਮਸਲਾ ਹੋਵੇ, ਚਾਹੇ ਸਿੱਖਿਆ, ਸਿਹਤ ਅਤੇ ਨੌਕਰੀਆਂ ਦਾ, ਸਰਕਾਰ ਵੱਲੋਂ ਹਰ ਖੇਤਰ ਵਿਚ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਕੰਮ ਦੀ ਪ੍ਰਕਿਰਿਆ ਨੂੰ ਸਮਾਂ ਲੱਗਦਾ ਹੈ ਪਰ ਇਹ ਨਹੀਂ ਕਿ ਕੋਸ਼ਿਸ਼ ਕਰਨ ‘ਤੇ ਵੀ ਕੋਈ ਕੰਮ ਅਸੰਭਵ ਹੋ ਜਾਏ |  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਬਿਹਤਰੀ ਲਈ ਭਵਿੱਖ ਵਿਚ ਲੋਕਾਂ ਦੀ ਰਾਇ ਨਾਲ ਹੋਰ ਉਪਰਾਲੇ ਕੀਤੇ ਜਾਣਗੇ |

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ., ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ., ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਡਾਇਰੈਕਟਰ ਵਾਟਰ ਰਿਸੋਰਸਿਜ਼ ਅਮਨ ਮਿੱਤਲ, ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਪ੍ਰਧਾਨ ਟਰੱਕ ਯੂਨੀਅਨ ਰਿੰਪੀ ਮਾਨਸ਼ਾਹੀਆ, ਕਾਰਜਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਊਾਸਲਰ ਵਿਸ਼ਾਲ ਜੈਨ ਗੋਲਡੀ, ਸੀਨੀਅਰ ਮੀਤ ਪ੍ਰਧਾਨ ਅਗਰਵਾਲ ਸਭਾ ਪੰਜਾਬ ਅਸ਼ੋਕ ਗਰਗ, ਵਿਨੋਦ ਭੰਮਾ, ਅਸ਼ੋਕ ਸਪੋਲੀਆ, ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਡਾ. ਜਨਕ ਰਾਜ, ਐਕਸੀਅਨ ਸੀਵਰੇਜ਼ ਬੋਰਡ ਸਤਿੰਦਰ ਸਿੰਘ ਢਿੱਲੋਂ, ਸਮਾਜ ਸੇਵੀ ਸੰਜੀਵ ਕੁਮਾਰ ਪਿੰਕਾ ਤੋਂ ਇਲਾਵਾ ਹੋਰ ਵੱਖ ਵੱਖ ਸਖਸ਼ੀਅਤਾਂ ਅਤੇ ਲੋਕ ਹਾਜ਼ਰ ਸਨ |

About The Author

Leave a Reply

Your email address will not be published. Required fields are marked *