ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ‘ਚ ਚੇਅਰਮੈਨ ਬਲਦੀਪ ਸਿੰਘ ਨੇ ਸੰਭਾਲਿਆ ਅਹੁਦਾ

0

– ਹਲਕੇ ਦੇ ਲੋਕਾਂ ਨੇ ਕੀਤਾ ਭਰਵਾਂ ਸਵਾਗਤ

(Rajinder Kumar) ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਜੂਨ 2025:
ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਦੇ ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਹਲਕੇ ਦੇ ਲੋਕਾਂ ਨੇ ਇਨ੍ਹਾਂ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਬਲਦੀਪ ਸਿੰਘ ਨੇ ਲੰਮੇ ਸਮੇਂ ਤੋਂ ਪਾਰਟੀ ਦੇ ਵਰਕਰ ਵਜੋਂ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਦੇ ਲੋਕ ਹਿੱਤ ਦੇ ਕੰਮਾਂ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮ ਵਰਕਰ ਤੋਂ ਚੇਅਰਮੈਨ ਤੱਕ ਦਾ ਸਫਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹੀ ਸੰਭਵ ਹੋਇਆ ਹੈ, ਕਿਉਂਕਿ ਇਹ ਸਰਕਾਰ ਸਿਰਫ ਆਮ ਲੋਕਾਂ ਦੀ ਹੈ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਸੱਚੇ ਦਿਲੋਂ ਕਸਮ ਖਾਂਦੀ ਹੈ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੀ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ ‘ਤੇ ਵਧਾਈਆਂ ਦਿੰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਆਮ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ ਅਤੇ ਪੰਜਾਬ ਦੇ ਵਿਕਾਸ ਲਈ ਨਿਰੰਤਰ ਵਚਨਬੱਧ ਹੈ।

ਇਸ ਸਮਾਗਮ ਵਿਚ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ,ਓ.ਐਸ.ਡੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂ, ਪੰਚ-ਸਰਪੰਚ ਅਤੇ ਹੋਰ ਅਹਿਮ ਸ਼ਖਸੀਅਤਾਂ ਮੌਜੂਦ ਰਹੀਆਂ। ਹਲਕੇ ਦੇ ਲੋਕਾਂ ਨੇ ਵੀ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ ‘ਤੇ ਖੁਸ਼ੀ ਜਤਾਈ।

About The Author

Leave a Reply

Your email address will not be published. Required fields are marked *