ਭਾਸ਼ਾ ਵਿਭਾਗ ਦਫ਼ਤਰ ਵਿਖੇ ਉਰਦੂ ਆਮੋਜ਼ ਦੇ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ

0

(Rajinder Kumar) ਹੁਸ਼ਿਆਰਪੁਰ, 30 ਜੂਨ 2025: ਡਾਇਰੈਕਟਰ,ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 3 ਜੁਲਾਈ 2025 ਤੋਂ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਨਾਲ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਅਤੇ ਖੋਜ ਅਫ਼ਸਰ, ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਿਸਤਾਰ ਨਾਲ, ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਭਾਵੇਂ ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਜਾ ਰਿਹਾ ਹੈ, ਪਰ ਉੱਥੇ ਵਿਦਿਆਰਥੀਆਂ ਨੂੰ ਨਾਲ ਦੀ ਨਾਲ ਗੁਰਮੁਖੀ ਲਿਪੀ ਦਾ ਵੀ ਗਿਆਨ ਦਿੱਤਾ ਜਾ ਰਿਹਾ ਹੈ। ਸਾਹਿਤ ਦੇ ਅਦਾਨ ਪ੍ਰਦਾਨ ਲਈ ਇਨ੍ਹਾਂ ਦੋਹਾਂ ਲਿਪੀਆਂ ਦੀ ਜਾਣਕਾਰੀ ਹੋਣੀ ਬਹੁਤ ਲੋੜੀਂਦੀ ਹੈ।

ਭਾਸ਼ਾ ਵਿਭਾਗ ਦਫ਼ਤਰ ਵਿਖੇ ਉਰਦੂ ਜ਼ੁਬਾਨ ਦੀ ਸਿਖਲਾਈ ਲਈ ਬਹੁਤ ਹੀ ਕਾਬਲ ਪੀ.ਐਚ.ਡੀ. ਉਰਦੂ ਅਧਿਆਪਕ ਹਨ। ਇਸ ਛੇ ਮਹੀਨੇ ਦੇ ਪੂਰੇ ਕੋਰਸ ਦੀ ਫੀਸ ਕੇਵਲ 500 ਰੁਪਏ ਹੈ। ਇਸ ਕੋਰਸ ਦੇ ਪੂਰਾ ਹੋਣ ਉਪਰੰਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਇਸ ਦਾ ਪੇਪਰ ਲਿਆ ਜਾਂਦਾ ਹੈ ਅਤੇ ਪਾਸ ਹੋਣ ਵਾਲੇ ਸਿਖਿਆਰਥੀਆਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਜਾਂਦੇ ਹਨ। ਇਸ ਕੋਰਸ ਵਿਚ ਕਿਸੇ ਵੀ ਉਮਰ ਵਰਗ ਦੇ ਸਿਖਿਆਰਥੀ ਦਾਖ਼ਲਾ ਲੈ ਸਕਦੇ ਹਨ। ਇਸ ਲਈ ਪੰਜਾਬੀ ਭਾਸ਼ਾ ਦੇ ਸੰਪੂਰਨ ਵਿਕਾਸ ਲਈ ਛੇਤੀ ਤੋਂ ਛੇਤੀ ਉਰਦੂ ਕਲਾਸਾਂ ਵਿਚ ਦਾਖ਼ਲੇ ਲਈ ਮੋਬਾਇਲ ਨੰਬਰ 86997-63199 ਅਤੇ 62395-75966 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਰਦੂ ਆਮੋਜ਼ ਦੀ ਸਿਖਲਾਈ ਅਤੇ ਫਾਰਮ ਭਰਨ ਦੀ ਆਖ਼ਰੀ ਮਿਈ 7 ਜੁਲਾਈ ਹੈ। ਇਸ ਮਿਤੀ ਤੱਕ ਉਰਦੂ ਆਮੋਜ਼ ਸਿੱਖਣ ਵਾਲੇ ਵਿਦਿਆਰਥੀ ਆਪਣਾ ਦਾਖ਼ਲਾ ਫਾਰਮ ਭਰ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਕਮਰਾ ਨੰਬਰ 307-308 ਤੀਸਰੀ ਮੰਜ਼ਿਲ ਵਿਚ ਜਮ੍ਹਾਂ ਕਰਵਾ ਸਕਦੇ ਹਨ।

About The Author

Leave a Reply

Your email address will not be published. Required fields are marked *