ਵਿਧਾਇਕ ਸਿੱਧੂ ਵੱਲੋਂ ਕਰਨੈਲ ਸਿੰਘ ਨਗਰ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

– ਕਿਹਾ! ਪਿਛਲੇ 20 ਸਾਲਾਂ ‘ਚ ਨਹੀਂ ਲਈ ਕਿਸੇ ਨੇ ਸਾਰ
(Rajinder Kumar) ਲੁਧਿਆਣਾ, 01 ਜੁਲਾਈ 2025: ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 48 ਅਧੀਨ ਕਰਨੈਲ ਸਿੰਘ ਨਗਰ ਵਿਖੇ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰਨੈਲ ਸਿੰਘ ਨਗਰ ਦੀ ਗਲੀ ਨੰਬਰ 13, 15 ਅਤੇ 16 ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 21 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ”ਮੈ ਧੰਨਵਾਦੀ ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਜਿਨ੍ਹਾਂ ਵਿਕਾਸ ਦੇ ਕੰਮਾਂ ਲਈ ਕਿਸੇ ਤਰ੍ਹਾਂ ਦੇ ਫੰਡਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ”।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਗਲੀਆਂ ਤੁਹਾਡੇ ਦਿੱਤੇ ਹੋਏ ਟੈਕਸ ਦੇ ਰੁਪਏ ਵਿੱਚੋਂ ਹੀ ਬਣਦੀਆਂ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਉਣ ਅਤੇ ਬਾਅਦ ਵਿੱਚ ਇਹਨਾਂ ਸੜਕਾਂ ਦੀ ਸਾਂਭ ਸੰਭਾਲ ਰੱਖਣ ਦੀ ਜਿੰਮੇਵਾਰੀ ਵੀ ਨਿਭਾਉਣ।
ਇਸ ਮੌਕੇ ਕੁਲਵਿੰਦਰ ਸਿੰਘ (ਸਰਪੰਚ) ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਕਿਉਂਕਿ ਪਿਛਲੇ 20 ਸਾਲਾਂ ਤੋਂ ਇਨ੍ਹਾਂ ਗਲੀਆਂ ਦੇ ਕਿਸੇ ਨੇ ਸਾਰ ਨਹੀਂ ਲਈ।
ਉਦਘਾਟਨ ਮੌਕੇ ‘ਆਪ’ ਆਗੂ ਪ੍ਰਦੀਪ ਕੁਮਾਰ ਅੱਪੂ ਤੋਂ ਇਲਾਵਾ ਰਾਜਪਾਲ ਸਿੰਘ, ਠੇਕੇਦਾਰ ਮਨਜੀਤ ਸਿੰਘ, ਚਮਕੌਰ ਸਿੰਘ, ਡਾ. ਹਰਦੀਪ ਸਿੰਘ, ਰਾਮਪਾਲ ਸਿੰਘ, ਗੁਰਪ੍ਰੀਤ ਸਿੰਘ, ਮੰਨੂ ਢੰਡ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਦੀਪਕ ਤੇ ਹੋਰ ਹਾਜ਼ਰ ਸਨ।