ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਸਦਾ ਯਤਨਸ਼ੀਲ-ਵਿਧਾਇਕ ਬੁੱਧ ਰਾਮ

– ਵਿਧਾਇਕ ਬੁੱਧ ਰਾਮ ਨੇ ਖੇਤੀ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ 48 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ
(Rajinder Kumar) ਬੁਢਲਾਡਾ/ਮਾਨਸਾ, 04 ਜੁਲਾਈ 2025: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਸਦਾ ਯਤਨਸ਼ੀਲ ਹੈ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪਿ੍ੰਸੀਪਲ ਸ੍ਰ. ਬੁੱਧ ਰਾਮ ਨੇ ਮਾਰਕਿਟ ਕਮੇਟੀ ਦਫ਼ਤਰ, ਬੁਢਲਾਡਾ ਵਿਖੇ ਖੇਤੀ ਹਾਦਸੇ ਦੀ ਪੀੜਤ ਵਿਅਕਤੀ ਨੂੰ 48 ਹਜ਼ਾਰ ਰੁਪਏ ਦਾ ਚੈੱਕ ਸੌਂਪਣ ਮੌਕੇ ਕੀਤਾ |
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੀ ਰਾਹਤ ਵਾਸਤੇ ਹਰ ਯਤਨ ਕਰ ਰਹੀ ਹੈ | ਸਰਕਾਰ ਦੇ ਯਤਨਾਂ ਸਦਕਾ ਖੇਤੀ ਲਈ ਉਨ੍ਹਾਂ ਥਾਵਾਂ ‘ਤੇ ਵੀ ਨਹਿਰੀ ਪਾਣੀ ਪਹੁੰਚਿਆ ਹੈ ਜਿੱਥੇ ਕਦੇ ਕਿਸਾਨਾਂ ਨੇ ਨਹਿਰੀ ਪਾਣੀ ਆਉਣ ਦੀ ਉਮੀਦ ਤੱਕ ਨਹੀਂ ਕੀਤੀ ਸੀ | ਇਹ ਸਭ ਚੰਗੀ ਨੀਅਤ ਅਤੇ ਨੇਕ ਇਰਾਦੇ ਦੇ ਚਲਦਿਆਂ ਹੀ ਸੰਭਵ ਹੋਇਆ ਹੈ |
ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਕੰਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਹਾਦਸੇ ਦਾ ਸ਼ਿਕਾਰ ਵਿਅਕਤੀਆਂ ਲਈ ਵੀ ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਤਹਿਤ ਅੱਜ ਪਿੰਡ ਧਰਮਪੁਰਾ ਦੇ ਵਾਸੀ ਗੁਰਤੇਜ ਸਿੰਘ ਨੂੰ 48 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਤਾਂ ਜੋ ਉਸ ਦੇ ਇਲਾਜ਼ ਦੀ ਭਰਪਾਈ ਹੋ ਸਕੇ ਅਤੇ ਪੀੜਤ ‘ਤੇ ਆਰਥਿਕ ਬੋਝ ਨਾ ਪਵੇ |
ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਹਿਲਾਂ ਵੀ ਬੁਢਲਾਡਾ, ਬੋਹਾ ਦੇ ਖੇਤੀ ਹਾਦਸਾ ਪੀੜਤ ਵਿਅਕਤੀਆਂ ਨੂੰ ਸਮੇਂ ਸਮੇਂ ‘ਤੇ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਅਤੇ ਭਵਿੱਖ ਵਿਚ ਵੀ ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਨਾਲ ਡਟ ਕੇ ਖੜ੍ਹੀ ਰਹੇਗੀ |
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਸਕੱਤਰ ਮਾਰਕਿਟ ਕਮੇਟੀ ਗੁਰਲਾਲ ਸਿੰਘ, ਦਿਨੇਸ਼ ਕੁਮਾਰ, ਕਾਲਾ ਸਤੋਜੀਆ, ਰਿੰਕੂ ਆੜ੍ਹਤੀਆ ਆਦਿ ਮੌਜੂਦ ਸਨ |