ਸਲਾਹਕਾਰ ਤੇ ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਪਲੇਸਮੈਂਟ ਕੈਂਪ 8 ਜੁਲਾਈ ਨੂੰ

(Rajinder Kumar) ਪਟਿਆਲਾ, 7 ਜੁਲਾਈ 2025: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਬਿਊਰੋ ਵੱਲੋਂ 8 ਜੁਲਾਈ ਨੂੰ ਵੱਖ ਵੱਖ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਸੀ.ਆਈ.ਸੀ. ਪਰੂਡੈਸ਼ੀਅਲ ਲਾਈਫ਼ ਇੰਨਸ਼ੋਰੈਂਸ ਵਿੱਚ ਸਲਾਹਕਾਰ ਦੀ ਆਸਾਮੀ ਲਈ ਜਦ ਕਿ ਵੇਚ ਨਿਊਟ੍ਰੀਸ਼ਨ ਪ੍ਰਾਈਵੇਟ ਲਿਮਟਿਡ ਵਿੱਚ ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਚੋਣ ਕੀਤੀ ਜਾਵੇਗੀ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਲਾਹਕਾਰ ਦੀ ਆਸਾਮੀ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਪਾਸ ਤੇ ਉਮਰ 18 ਤੋਂ ਵੱਧ ਹੋਣੀ ਚਾਹੀਦੀ ਤੇ ਇਸ ਆਸਾਮੀ ਲਈ ਮਹਿਲਾ ਤੇ ਪੁਰਸ਼ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਤੋਂ ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਤੇ ਉਮਰ 25 ਤੋਂ 35 ਸਾਲ ਤੇ ਕੇਵਲ ਪੁਰਸ਼ ਹੀ ਇਸ ਆਸਾਮੀ ਲਈ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 8 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਸੰਪਰਕ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।