ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

– ਯੋਗ ਲਾਭਪਾਤਰੀ 15 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
(Rajinder Kumar) ਲੁਧਿਆਣਾ, 11 ਜੁਲਾਈ 2025: ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 03 ਦਸੰਬਰ, 2025 ਨੂੰ ਰਾਸ਼ਟਰੀ ਪੁਰਸਕਾਰ ਦਿੱਤੇ ਜਾਣੇ ਹਨ ਜਿਸਦੇ ਤਹਿਤ 15 ਜੁਲਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਪੁਰਸਕਾਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਨਵੀਂ ਦਿੱਲੀ ਵੱਲੋਂ ਦਿਵਿਆਂਗਜਨਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਦਿੱਤੇ ਜਾਣਗੇ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਇੰਦਰਪ੍ਰੀਤ ਕੌਰ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਜਿਨ੍ਹਾਂ ਵੱਲੋ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਯੋਗਦਾਨ ਪਾਏ ਗਏ ਹਨ, ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਨਵੀ ਦਿੱਲੀ ਵੱਲੋ ਰਾਸ਼ਟਰੀ ਪੁਰਸਕਾਰ ਦਿੱਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਯੋਗ ਦਿਵਿਆਂਗਜਨ ਉਮੀਦਵਾਰ ਜਿਨ੍ਹਾਂ ਵੱਲੋ ਭਲਾਈ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ, ਉਨ੍ਹਾਂ ਲਈ ਆਨਲਾਈਨ ਅਰਜੀਆਂ ਦੇਣ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.depwd.gov.in ਅਤੇ www.awards.gov.in ‘ਤੇ ਉਪਲੱਬਧ ਹੈ। ਵੱਖ-ਵੱਖ ਸ੍ਰੇ਼ਣੀਆਂ ਅਧੀਨ ਯੋਗ ਉਮੀਦਵਾਰ ਰਾਸ਼ਟਰੀ ਪੁਰਸਕਾਰ ਲਈ 15 ਜੁਲਾਈ, 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਵੱਲੋ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 03 ਦਸੰਬਰ, 2025 ਨੂੰ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਪੁਰਸਕਾਰਾਂ ਲਈ ਵੱਧ ਚੜ੍ਹ ਕੇ ਅਪਲਾਈ ਕਰਨ ਤਾਂ ਜੋ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ”ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2025” ਲਈ ਵਿਚਾਰਿਆ ਜਾ ਸਕੇ।