ਵਿਧਾਇਕ ਸਿੱਧੂ ਵਲੋਂ ਮਹਾਰਾਜਾ ਪਲਾਜ਼ੋ ਮਾਰਕੀਟ ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

(Rajinder Kumar) ਲੁਧਿਆਣਾ, 12 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਮਹਾਰਾਜਾ ਪਲਾਜ਼ੋ ਮਾਰਕੀਟ, ਫੇਜ਼ 2, ਦੁੱਗਰੀ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ।
ਇਸ ਮੌਕੇ ਕੌਂਸਲਰ ਯੁਵਰਾਜ ਸਿੰਘ ਸਿੱਧੂ ਅਤੇ ਜਤਿੰਦਰ ਸਿੰਘ ਸੇਵਕ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਦੁਕਾਨਦਾਰਾਂ ਅਤੇ ਗਾਹਕਾਂ ਲਈ ਇੱਕ ਸਾਫ਼-ਸੁਥਰਾ ਅਤੇ ਬਿਹਤਰ ਬਾਜ਼ਾਰ ਯਕੀਨੀ ਬਣਾਉਣ ਵੱਲ ਇੱਕ ਬਹੁਤ ਜ਼ਰੂਰੀ ਕਦਮ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ”ਅਸੀਂ ਇਕਜੁੱਟ ਹੋ ਕੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਆਪਣੇ ਆਤਮ ਨਗਰ ਪਰਿਵਾਰ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹਾਂ”। ਉਨ੍ਹਾਂ ਅੱਗੇ ਦੱਸਿਆ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।