ਪੰਜਾਬ ਸਰਕਾਰ ਵੱਲੋਂ ਬੀ.ਐੱਸ.ਐੱਫ. ਭਰਤੀ ਅਤੇ ਆਰਮੀ ਅਗਨੀਵੀਰ ਭਰਤੀ ਲਈ ਮੁਫਤ ਫਿਜੀਕਲ ਟ੍ਰੇਨਿੰਗ ਕੈਂਪ ਸ਼ੁਰੂ

0

(Rajinder Kumar) ਫਾਜਿਲਕਾ, 29 ਜੁਲਾਈ 2025:  ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਡਰ ਸਕਿਉਰਟੀ ਫੋਰਸ (ਬੀਐਸਐਫ) ਵੱਲੋਂ 3588 ਪੋਸਟਾ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ । ਇਹਨਾਂ ਪੋਸਟਾ ਲਈ ਮਿਤੀ 25 ਜੁਲਾਈ 2025 ਤੋਂ 23 ਅਗਸਤ 2025 ਤੱਕ ਵੈੱਬਸਾਈਟ https://rectt.bsf.gov.in ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।

ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਬੀਐਸਐਫ ਦੇ ਫਿਜੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਉਕਤ ਜਿਲਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਆਨ-ਲਾਈਨ ਅਪਲਾਈ ਕਰਕੇ ਹੇਠ ਲਿਖੇ ਦਸਤਾਵੇਜ ਸਮੇਤ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ਤੇ ਮਿਤੀ 01 ਅਗਸਤ 2025 ਨੂੰ ਸਵੇਰੇ 09:00 ਵਜੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਦਸਤਾਵੇਜ ਲੈ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਇਸ ਤੋਂ ਇਲਾਵਾ ਕੈਂਪ ਵਿਖੇ ਆਰਮੀ ਅਗਨੀਵੀਰ ਏ.ਆਰ.ਓ. ਫਿਰੋਜਪੁਰ ਦੇ ਮਿਤੀ 17 ਅਗਸਤ ਤੋਂ 26 ਅਗਸਤ 2025 ਨੂੰ ਹੋ ਰਹੇ ਫਿਜੀਕਲ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ । ਜਿਹੜੇ ਯੁਵਕ ਲਿਖਤੀ ਪੇਪਰ ਵਿੱਚ ਪਾਸ ਹੋ ਚੁੱਕੇ ਹਨ, ਉਹ ਕੈਂਪ ਆ ਕੇ ਆਰਮੀ ਅਗਨੀਵੀਰ ਦੇ ਫਿਜੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ।  ਵਧੇਰੇ ਜਾਣਕਾਰੀ ਲਈ 94641-52013, 94638-31615  ਤੇ ਸੰਪਰਕ ਕੀਤਾ ਜਾ ਸਕਦਾ ਹੈ ।

About The Author

Leave a Reply

Your email address will not be published. Required fields are marked *