ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਰਾਸ਼ਟਰੀ ਝੰਡਾ

0

– ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

– ਅਧਿਕਾਰੀਆਂ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਦਿੱਤੇ ਨਿਰਦੇਸ਼

(Rajinder Kumar) ਹੁਸ਼ਿਆਰਪੁਰ, 4 ਅਗਸਤ 2025: ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਕਰਵਾਏ ਜਾਣ  ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਆ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਸਬੰਧ ਵਿਚ ਪੁਲਿਸ ਲਾਈਨ ਗਰਾਊਂਡ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਫ਼ਾਈ, ਇਨਾਮਾਂ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਫਾਇਰ ਟੈਂਡਰ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨਾਲ ਸਬੰਧਤ ਰਿਹਰਸਲਾਂ 6, 8 ਅਤੇ 12 ਅਗਸਤ ਨੂੰ ਹੋਣਗੀਆਂ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਹੀ ਢੰਗ ਨਾਲ ਕੀਤੀਆਂ ਜਾਣ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed