ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

(Rajinder Kumar) ਮਾਨਸਾ, 07 ਅਗਸਤ 2025: ਜ਼ਿਲ੍ਹਾ ਮੈਜਿਸਟ੍ਰੇਟ ਸ੍ਰ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਸਮਰ ਫੀਲਡ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਅਤੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ, ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ-2025 ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ) ਮਿਤੀ 08-08-2025 ਤੋਂ 29-08-2025 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 02.15 ਵਜੇ ਤੱਕ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਹਨਾਂ ਵੱਲੋਂ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।