ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

0

(Rajinder Kumar) ਚੰਡੀਗੜ੍ਹ, 13 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਆਜ਼ਾਦੀ ਦਿਵਸ ਸਮਾਰੋਹ ਦੀ ਪ੍ਰਧਾਨਗੀ ਲਈ ਆਪਣੇ ਕੈਬਨਿਟ ਸਾਥੀਆਂ ਦੀ ਵੀ ਡਿਊਟੀ ਲਾਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿਖੇ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿਖੇ, ਵਿੱਤ ਮੰਤਰੀ ਹਰਪਾਲ ਚੀਮਾ ਰੂਪਨਗਰ ਵਿਖੇ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਲੁਧਿਆਣਾ ਵਿਖੇ, ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਐਸ.ਬੀ.ਐਸ. ਨਗਰ ਵਿਖੇ, ਉਦਯੋਗ ਮੰਤਰੀ ਸੰਜੀਵ ਅਰੋੜਾ ਸੰਗਰੂਰ ਵਿਖੇ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੰਮ੍ਰਿਤਸਰ ਵਿਖੇ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ ਵਿਖੇ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤਰਨ ਤਾਰਨ ਵਿਖੇ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਨਸਾ ਵਿਖੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੋਗਾ ਵਿਖੇ, ਖਣਨ ਮੰਤਰੀ ਬਰਿੰਦਰ ਗੋਇਲ ਬਠਿੰਡਾ ਵਿਖੇ, ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਲੰਧਰ ਵਿਖੇ, ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਪਠਾਨਕੋਟ ਵਿਖੇ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਐਸ.ਏ.ਐਸ. ਨਗਰ ਵਿਖੇ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਹੁਸ਼ਿਆਰਪੁਰ ਵਿਖੇ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

About The Author

Leave a Reply

Your email address will not be published. Required fields are marked *

You may have missed