ਵਰਦੇ ਮੀਹ ਵਿੱਚ ਖੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ

0

– ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

– ਕਿਹਾ, ਇਹ ਮੇਰਾ ਹਲਕਾ ਹੀ ਨਹੀਂ ਸਗੋਂ ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਹਰ ਮਦਦ ਕਰਨ ਲਈ ਤਿਆਰ ਬਰ ਤਿਆਰ ਹਾਂ

(Rajinder Kumar) ਜਲਾਲਾਬਾਦ, 30 ਅਗਸਤ 2025: ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਵਰਦੇ ਮੀਹ ਵਿੱਚ ਹਲਕੇ ਦੇ ਪਿੰਡ ਆਤੂਵਾਲਾ ਤੇ ਢਾਣੀ ਬਚਨ ਸਿੰਘ ਖੁਦ ਟਰੈਕਟਰ ਚਲਾ ਕੇ ਪਹੁੰਚੇ! ਇਸ ਉਪਰੰਤ ਉਹ ਜ਼ਿਆਦਾ ਪਾਣੀ ਵਾਲੇ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਨ ਲਈ ਕਿਸ਼ਤੀ ਤੇ ਸਵਾਰ ਹੋਏ ਤੇ ਰਾਹਤ ਸਮੱਗਰੀ ਵੀ ਨਾਲ ਲੈ ਕੇ ਪਹੁੰਚੇ! ਉਨ੍ਹਾਂ ਜਿਥੇ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਹਾਲ ਚਾਲ ਜਾਣਿਆ ਉਥੇ ਹੀ ਲੋਕਾਂ ਨੂੰ ਰਾਸ਼ਨ ਤੇ ਪਸ਼ੂ ਫ਼ੀਡ ਵੀ ਵੰਡੀ।

ਭਰੇ ਹੋਏ ਪਾਣੀ ਵਿੱਚ ਉਤਰ ਕੇ ਉਹ ਲੋਕਾਂ ਦੇ ਘਰਾਂ ਤੱਕ ਪਹੁੰਚੇ ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਤੁਹਾਡੀ ਹਰ ਮੁਸ਼ਕਲ ਦੀ ਘੜੀ ਵਿੱਚ ਤੁਹਾਡੇ ਨਾਲ ਹਾਂ! ਇਹ ਮੇਰਾ ਹਲਕਾ ਹੀ ਨਹੀਂ ਸਗੋਂ ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਹਰ ਮਦਦ ਕਰਨ ਲਈ ਤਿਆਰ ਬਰ ਤਿਆਰ ਹਾਂ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਨਜ਼ਰ ਰੱਖੀ ਜਾ ਰਹੀ ਹੈ  ਤੇ ਉਹਨਾਂ ਵਲੋਂ ਸਮੁੱਚੇ ਪ੍ਰਸ਼ਾਸਨ ਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ! ਉਹਨਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂੰ ਦੱਸਣ ਜਾ ਕਿਸੇ ਵੀ ਸਮੇਂ ਉਹਨਾਂ ਨਾਲ ਉਹਨਾਂ ਦੇ ਫੋਨ ਨੰਬਰ ਤੇ ਸੰਪਰਕ ਕਰ ਸਕਦੇ ਹਨ ਉਹ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਨ।

About The Author

Leave a Reply

Your email address will not be published. Required fields are marked *

You may have missed