ਵਿਧਾਇਕ ਫਾਜ਼ਿਲਕਾ ਵੱਲੋਂ ਆਪ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਜਾਰੀ

(Rajinder Kumar) ਫਾਜ਼ਿਲਕਾ, 28 ਅਗਸਤ 2025: ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਪ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਜਾਰੀ ਹੈ। ਉਨ੍ਹਾਂ ਇਸ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ ਤੇ ਖਰਾਬ ਫਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿੰਗ ਹੜ੍ਹ ਪੀੜਤਾਂ ਦੀ ਮਦਦ ਵਿੱਚ ਸਹਿਯੋਗ ਕਰ ਰਹੇ ਹਨ। ਪਿੰਡਾਂ ਵਿਚ ਰਾਹਤ ਸਮੱਗਰੀ ਜਾਰੀ ਹੈ, ਰਾਸ਼ਨ, ਪਸ਼ੂਆਂ ਲਈ ਫੀਡ, ਇਲਾਜ ਲਈ ਦਵਾਈਆਂ, ਪੀਣ ਲਈ ਪਾਣੀ ਹਰ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਪਾਰਟੀ ਲੀਡਰਸ਼ਿਪ ਤੇ ਵਿੰਗ ਦਾ ਧੰਨਵਾਦ ਕੀਤਾ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।
ਉਨ੍ਹਾਂ ਕਿਹਾ ਕਿ ਉਹ ਆਪ ਵੀ ਹਰ ਰੋਜ਼ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਢਾਣੀਆਂ ਵਿੱਚ ਲੋਕਾਂ ਦੇ ਵਿਚਰ ਕੇ ਉਨ੍ਹਾਂ ਦੀਆਂ ਤਕਲੀਫਾਂ ਵਿੱਚ ਸਹਾਰਾ ਬਣ ਰਹੇ ਹਨ ਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਦੀ ਵੀ ਵੰਡ ਕਰ ਰਹੇ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਹੋਰ ਇਸ ਕੁਦਰਤੀ ਆਫਤ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।