ਵਿਧਾਇਕ ਜਲਾਲਾਬਾਦ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਣਾਏ ਰਾਹਤ ਕੇਂਦਰ ਪਿੰਡ ਚੱਕ ਖੀਵਾ ਵਿਚ ਪਹੁੰਚ ਲੋਕਾਂ ਦਾ ਜਾਣਿਆ ਹਾਲ

– ਪੰਜਾਬ ਸਰਕਾਰ ਲੋਕਾਂ ਦੇ ਨਾਲ, ਰਾਹਤ ਕੇਂਦਰਾਂ ਵਿਖੇ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਪ੍ਰੇਸ਼ਾਣੀ-ਵਿਧਾਇਕ ਜਗਦੀਪ ਕੰਬੋਜ ਗੋਲਡੀ
– ਰਾਹਤ ਕੇਂਦਰਾਂ ਵਿਖੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਵੀ ਲਿਆ ਜਾਇਜਾ
(Rajinder Kumar) ਜਲਾਲਾਬਾਦ, 5 ਸਤੰਬਰ 2025: ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਵਸਨੀਕਾਂ ਦੀ ਸਾਰ ਲੈਣ ਤੇ ਹਾਲ-ਚਾਲ ਜਾਣਨ ਲਈ ਲਗਾਤਾਰ ਪਿੰਡਾਂ ਵਿਚ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੇਂਦਰ ਪਿੰਡ ਚੱਕ ਖੀਵਾ ਵਿਖੇ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਲੋਕਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਣਾਏ ਗਏ ਰਾਹਤ ਕੇਂਦਰਾਂ ਵਿਖੇ ਹਰ ਪ੍ਰਕਾਰ ਨਾਲ ਰਾਹਤ ਸਮੱਗਰੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਖਾਣ-ਪੀਣ ਲਈ ਲੰਗਰ, ਸੁੱਕਾ ਰਾਸ਼ਨ, ਰਾਸ਼ਨ ਕਿੱਟਾ ਤੇ ਜਾਨਵਰਾਂ ਲਈ ਹਰਾ ਚਾਰਾ, ਫੀਡ, ਤੂੜੀ ਆਦਿ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਲੋਕਾਂ ਦੇ ਨਾਲ-ਨਾਲ ਜਾਨਵਰਾਂ ਨੂੰ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਵਿਖੇ ਸਿਹਤ ਸੇਵਾਵਾਂ ਲਈ ਮੈਡੀਕਲ ਟੀਮ ਤੇ ਦਵਾਈਆਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਦਵਾਈਆਂ ਆਦਿ ਦੀ ਪੂਰਤੀ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨਾਲ ਗਲਬਾਤ ਵੀ ਕੀਤੀ ਕਿ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਿਸ *ਤੇ ਲੋਕਾਂ ਨੇ ਸਤੁੰਸ਼ਟੀ ਪ੍ਰਗਟ ਕੀਤੀ ਕਿ ਰਾਹਤ ਕੇਂਦਰਾਂ ਵਿਖੇ ਹਰ ਪੱਖੋਂ ਸਹੂਲਤਾਂ ਮਿਲ ਰਹੀਆਂ ਹਨ।