ਵਿਧਾਇਕ ਜਲਾਲਾਬਾਦ ਨੇ ਹਲਕੇ ਦੇ ਪਿੰਡ ਘੁੜਿਆਣਾ ਵਿਖ਼ੇ ਲੱਗਭਗ 35 ਲੱਖ ਦੀਂ ਲਾਗਤ ਨਾਲ਼ ਨਵੇਂ ਹੈਲਥ ਅਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ

– ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿਚ ਲਗਾਤਾਰ ਕਰ ਰਿਹਾ ਵਿਸਥਾਰ-ਜਗਦੀਪ ਕੰਬੋਜ ਗੋਲਡੀ
– ਪਿੰਡਾਂ ਵਿਖੇ ਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ
(Rajinder Kumar) ਜਲਾਲਾਬਾਦ, ਅਰਨੀਵਾਲਾ 17 ਸਤੰਬਰ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿਚ ਲਗਾਤਾਰ ਵਿਸਥਾਰ ਕਰ ਰਹੀ ਹੈ। ਸਿਹਤ ਸੇਵਾਵਾਂ ਪੱਖੋਂ ਕਿਸੇ ਵੀ ਨਾਗਰਿਕ ਨੂੰ ਖਜਲ-ਖੁਆਰ ਨਾ ਹੋਣਾ ਪਵੇ, ਇਸ ਲਈ ਘਰਾਂ ਦੇ ਨੇੜੇ ਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਪਿੰਡ ਘੁੜਿਆਣਾ ਵਿਖ਼ੇ ਲੱਗਭਗ 35 ਲੱਖ ਦੀਂ ਲਾਗਤ ਨਾਲ਼ ਨਵੇਂ ਬਣਨ ਜਾ ਰਹੇ ਹੈਲਥ ਅਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ।
ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸ਼ਹਿਰ ਤੇ ਬਲਾਕਾਂ ਵਿਚ ਤਾਂ ਸਿਵਲ ਹਸਪਤਾਲ, ਪ੍ਰਾਇਮਰੀ ਸਿਹਤ ਕੇਂਦਰ, ਕਮਿਉਨਿਟੀ ਸਿਹਤ ਕੇਂਦਰ ਬਣਾਏ ਹੀ ਗਏ ਪਰ ਮੌਜੁਦਾ ਸਰਕਾਰ ਵੱਲੋਂ ਪਿੰਡਾਂ ਵਿਖੇ ਆਮ ਆਦਮੀ ਕਲੀਨਿਕ ਅਤੇ ਹੈਲਥ ਤੇ ਵੈਲਨੈਸ ਸੈਂਟਰ ਬਣਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਛੋਟੇ ਮੋਟੇ ਇਲਾਜ ਲਈ ਦੂਰ –ਦਰਾਡੇ ਹਸਪਤਾਲਾਂ ਵਿਚ ਨਾ ਜਾਣਾ ਪਵੇ, ਪਿੰਡ ਵਿਖੇ ਹੀ ਸਿਹਤ ਕੇਂਦਰਾਂ ਤੋਂ ਇਲਾਜ ਲਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪੱਖੋਂ ਤੰਦਰੁਸਤੀ ਰੱਖਣ ਦੇ ਨਾਲ-ਨਾਲ ਸਮੇਂ ਤੇ ਪੈਸੇ ਦੀ ਬਚਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਡਾਕਟਰਾਂ ਤੇ ਸਿਹਤ ਸਟਾਫ ਦੀ ਲੋੜ ਅਨੁਸਾਰ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਖੇਤਰ ਸਿਖਿਆ, ਸਿਹਤ ਤੇ ਰੋਜਗਾਰ ਹੈ ਜਿਸ *ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ।
ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਘੁੜਿਆਣਾ ਵਿਖੇ ਸੈਂਟਰ ਦੀ ਸ਼ੁਰੂਆਤ ਨਾਲ ਸਥਾਨਕ ਪਿੰਡ ਦੇ ਨਾਲ-ਨਾਲ ਆਲੇ-ਦੁਆਲੇ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਇਸਦਾ ਲਾਹਾ ਮਿਲੇਗਾ ਤੇ ਲੋਕਾਂ ਨੂੰ ਲੋੜ ਪੈਣ *ਤੇ ਨਾਲੋ-ਨਾਲ ਇਲਾਜ ਮਿਲ ਸਕੇਗਾ।