ਵਿਧਾਇਕ ਜਿੰਪਾ ਨੇ ਕੀਤਾ ਵਾਰਡ ਨੰਬਰ 24 ‘ਚ ਸੜਕ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

0
– ਕਿਹਾ, ਵਿਕਾਸ ਕਾਰਜਾਂ ‘ਚ ਕਿਸੇ ਵੀ ਇਲਾਕੇ ਨੂੰ ਨਹੀਂ ਛੱਡਿਆ ਜਾਵੇਗਾ ਪਿੱਛੇ
(Rajinder Kumar) ਹੁਸ਼ਿਆਰਪੁਰ, 8 ਅਕਤੂਬਰ 2025: ਵਿਕਾਸ ਕਾਰਜਾਂ ਨੂੰ ਜਨਤਕ ਹਿੱਤ ਵਿੱਚ ਤਰਜ਼ੀਹ ਦੱਸਦੇ ਹੋਏ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 24 ਵਿੱਚ ਜਲੰਧਰ ਰੋਡ ਤੋਂ ਨਿਆਡਾ ਰੋਡ ਅਤੇ ਡਗਾਣਾ ਰੋਡ ਤੱਕ 34.05 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ  ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ।
ਇਸ ਮੌਕੇ ‘ਤੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਵਿਕਾਸ ਕਾਰਜ ਨੂੰ ਨਵੀਂ ਗਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ
ਹਰ ਵਾਰਡ ਵਿਚ ਸੜਕਾਂ, ਨਾਲੀਆਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਵਰਗੇ ਬੁਨਿਆਦੀ ਸਹੂਲਤਾਂ ਦੀ ਪ੍ਰਗਤੀ ਦੇ ਕਾਰਜ ਜੰਗੀ ਪੱਧਰ ‘ਤੇ ਹਨ। ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 24 ਦੇ ਵਸਨੀਕਾਂ ਨੂੰ ਹੁਣ ਬਿਹਤਰ ਸੜਕ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿਚ ਰਾਹਤ ਮਿਲੇਗੀ ਅਤੇ ਸਥਾਨਕ ਵਪਾਰਕ ਨੂੰ ਵੀ ਬੜ੍ਹਾਵਾ ਮਿਲੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਤਰਜ਼ੀਹ ਸ਼ਹਿਰ ਦੇ ਹਰ ਹਿੱਸੇ ਵਿਚ ਬਰਾਬਰ ਵਿਕਾਸ ਕਰਨਾ ਹੈ, ਤਾਂ ਜੋ ਕੋਈ ਵੀ ਇਲਾਕਾ ਅਣਗੌਲਿਆ ਨਾ ਰਹੇ। ਵਿਧਾਇਕ ਜਿੰਪਾ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਵਿੱਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਨਤਾ ਦੇ ਭਰੋਸੇ ‘ਤੇ ਪੂਰੀ ਤਰ੍ਹਾਂ ਖਰੀ ਉਤਰੇਗੀ ਅਤੇ ਵਿਕਾਸ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਸੰਜੇ ਸ਼ਰਮਾ, ਕਰਮਜੀਤ ਬੱਬੂ, ਅਮਰਜੋਤ ਸੈਣੀ, ਰੂਬੀ ਤੁਲੀ, ਬਹਾਦਰ ਸਿੰਘ ਸੁਨੇਤ ਅਤੇ ਹੋਰ ਪਤਵੰਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *