ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

(Rajinder Kumar) ਮਾਨਸਾ, 09 ਅਕਤੂਬਰ 2025: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸਲ ਜਾਣ ਤੇ ਉਨ੍ਹਾਂ ਦੇ ਮਰਨ ਜਾਂ ਜ਼ਖ਼ਮੀ ਹੋਣ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।
ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।
ਇਸ ਹੁਕਮ 30 ਨਵੰਬਰ 2025 ਤੱਕ ਲਾਗੂ ਰਹੇਗਾ।