ਹਲਕਾ ਫਾਜ਼ਿਲਕਾ ਦੇ ਵਿਧਾਇਕ ਨੇ ਫਾਜ਼ਿਲਕਾ ਦੇ ਦੁਕਾਨਾਦਾਰਾਂ ਨਾਲ ਕੀਤੀ ਮੁਲਾਕਾਤ, ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

– ਦੁਕਾਨਾਦਾਰਾਂ ਦੀਆਂ ਸੁਣੀਆਂ ਸਮੱਸਿਆਵਾਂ, ਸਮੱਸਿਆਵਾ ਦਾ ਜਲਦ ਕੀਤਾ ਜਾਵੇਗਾ ਹੱਲ-ਨਰਿੰਦਰ ਪਾਲ ਸਿੰਘ ਸਵਨਾ
(Rajinder Kumar) ਫਾਜ਼ਿਲਕਾ, 16 ਅਕਤੂਬਰ 2025: ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੀ ਗਉਸ਼ਾਲਾ ਰੋਡ ਵਿਖੇ ਜਾ ਕੇ ਦੁਕਾਨਾਦਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀਵਾਲੀ ਦੇ ਪਾਵਨ ਤਿਉਹਾਰ ਦੀਆਂ ਦੁਕਾਨਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾ ਲਈ ਖੁਸ਼ੀਆਂ ਭਰਿਆ ਹੋਵੇ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਸ਼ਹਿਰ ਵਿਚ ਘੁੰਮ ਕੇ ਦੁਕਾਨਦਾਰਾਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਉਨ੍ਹਾਂ ਦੇ ਜੀਵਨ ਵਿਚ ਖੁਸ਼ੀਆਂ ਲੈ ਕੇ ਆਏ। ਉਨ੍ਹਾਂ ਕਿਹਾ ਕਿ ਤਿਉਹਾਰ ਮੌਕੇ ਉਨ੍ਹਾਂ ਦੁਕਾਨਦਾਰੀ ਦਾ ਸੀਜਨ ਵਧੀਆ ਰਹੇ ਤੇ ਸਮਾਨ ਦੀ ਖੁਬ ਵਿਕਰੀ ਹੋਵੇ ਤਾਂ ਜੋ ਉਹ ਤਿਉਹਾਰ ਨੂੰ ਵਧੀਆ ਢੰਗ ਨਾਲ ਮਨਾ ਸਕਣ। ਉਨ੍ਹਾਂ ਇਸ ਮੌਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਵਪਾਰ ਨਾਲ ਸਬੰਧਤ ਜਾਂ ਹੋਰ ਮੁਢਲੀਆਂ ਸਹੂਲਤਾਂ ਨਾਲ ਸਬੰਧਤ ਜੋ ਦਿੱਕਤਾਂ ਪੇਸ਼ ਆਉਂਦੀਆਂ ਹਨ ਉਨ੍ਹਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।
ਉਨ੍ਹਾਂ ਦੁਕਾਨਦਾਰਾਂ ਤੇ ਵਪਾਰੀਆਂ ਨੁੰ ਭਰੋਸਾ ਦਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਤੇ ਵਪਾਰ ਵਰਗ ਨੂੰ ਆਰਥਿਕ ਪੱਖੋਂ ਉਚਾ ਚੁਕਣ ਲਈ ਲਗਾਤਾਰ ਕਾਰਜਸ਼ੀਲ ਹਨ।
ਇਸ ਮੌਕੇ ਟਰੇਡ ਵਿੰਗ ਦੇ ਪ੍ਰਧਾਨ ਲਵੀਸ਼ ਚਾਵਲਾ, ਸ਼ਹਿਰ ਦੇ ਬਲਾਕ ਪ੍ਰਧਾਨ ਸ਼ਿਵ ਜਜੋਰੀਆ, ਕ੍ਰਿਸ਼ਨ ਕਬੋਜ, ਯੋਗੇਸ਼ ਕੁਮਾਰ, ਸ਼ਾਮ ਲਾਲ ਗਾਂਧੀ, ਸੰਦੀਪ ਚਲਾਣਾ, ਬੰਸੀ ਸਾਮਾ, ਰਾਜਨ ਸੇਤੀਆ, ਬਿਟੂ ਸੇਤੀਆ, ਗੋਪਾਲ ਅਗਰਵਾਲ ਆਦਿ ਹਾਜਰ ਸਨ।