ਫਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਦੇ ਵਿਸ਼ੇ ਸਬੰਧੀ ਕਰਵਾਇਆ ਗਿਆ ਸਕੂਲ ਪੱਧਰੀ ਮੁਕਾਬਲਾ

(Rajinder Kumar) ਹੁਸਿਆਰਪੁਰ, 18 ਅਕਤੂਬਰ 2025: ਮੁੱਖ ਖੇਤੀਬਾੜੀ ਅਫ਼ਸਰ ਹੁਸਿਆਰਪੁਰ, ਦਪਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਆਰ. ਐੱਮ ਸਕੀਮ ਸਾਲ 2025-26 ਦੀਆਂ ਆਈ. ਈ. ਸੀ. ਐਕਟੀਵਿਟੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਵਿਖੇ ਫਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਦੇ ਵਿਸ਼ੇ ਸਬੰਧੀ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਅਤੇ ਲੇਖ (ਪੰਜਾਬੀ ਅਤੇ ਹਿੰਦੀ) ਮੁਕਾਬਲਾ ਕਰਵਾਇਆ ਗਿਆ।
ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸ਼ਿਵਾਨੀ, ਗੈਵੀ ਮਹਿਮੀ, ਅਤੇ ਅੰਜਲੀ ਦੇਵੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਲੇਖ ਮੁਕਾਬਲਾ (ਪੰਜਾਬੀ) ਵਿੱਚ ਲਵਲੀਨ ਜਸਲ, ਮਨਪ੍ਰੀਤ ਕੌਰ, ਅਤੇ ਅਵਲੀਨ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਲੇਖ ਮੁਕਾਬਲਾ (ਹਿੰਦੀ) ਵਿੱਚ ਏਕਤਾ ਭੱਟੀ, ਹਰਮਨ, ਅਤੇ ਸ਼ਰਨਪ੍ਰੀਤ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਧਰਮਵੀਰ ਸ਼ਾਰਦ, ਖੇਤੀਬਾੜੀ ਵਿਕਾਸ ਅਫ਼ਸਰ, ਹੁਸ਼ਿਆਰਪੁਰ 2 ਨੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਮਿੱਟੀ ਦੀ ਗੁਣਵੱਤਾ ਵਿੱਚ ਆ ਰਹੀ ਗਿਰਾਵਟ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਉਹਨਾਂ ਨੇ ਵਿਦਿਆਰਥੀਆਂ ਨੂੰ ਫਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਣ ਦੇ ਵੱਖ- ਵੱਖ ਵਿਕਲਪਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੋਕੇ ਤੇ ਹਾਜਰ ਪਰਮਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਮਹਿਲਾਂਵਾਲੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਮਾਤਾ ਪਿਤਾ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੇਤ ਕਰਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਜਿਵੇਂ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾ ਕੇ ਹੀ ਅਗਲੀ ਫਸਲ ਦੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਜ਼ਮੀਨ ਵਿੱਚ ਜੈਵਿਕ ਮਾਦਾ ਵਧਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀ ਰਾਧਿਕਾ ਕੌਰ ਅਤੇ ਮਨਪ੍ਰੀਤ ਨੇ ਇਸ ਵਿਸ਼ੇ ਤੇ ਬਾਕੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਮਰਿਦੁਲਾ ਸ਼ਰਮਾ ਜੀ ਨੇ ਵੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਵਿਦਿਆਰਥੀਆਂ ਨੂੰ ਦੱਸਿਆ ਅਤੇ ਖੇਤੀਬਾੜੀ ਵਿਭਾਗ ਦਾ ਟੀਮ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਦੌਰਾਨ ਸਕੂਲ ਦੇ ਅਧਿਆਪਕ ਨਰਿੰਦਰ ਕੁਮਾਰ, ਅਰਚਨਾ ਕਾਲੀਆ, ਅਮਰਜੀਤ ਸਿੰਘ, ਗੁਰਕਿਰਨ ਸਿੰਘ, ਮਮਤਾ, ਹਰਪ੍ਰੀਤ ਕੌਰ ਆਦਿ ਸਮੇਤ ਹੋਰ ਸਟਾਫ ਅਤੇ ਖੇਤੀਬਾੜੀ ਵਿਭਾਗ ਤੋਂ ਰਮੇਸ਼ ਕੁਮਾਰ (ਖੇਤੀਬਾੜੀ ਉਪ ਨਿਰੀਖਕ ਅਤੇ ਅਮਰਦੀਪ ਪਾਲ (ਬੇਲਦਾਰ) ਆਦਿ ਵੀ ਹਾਜਰ ਸਨ।