ਵਿਧਾਇਕ ਬੱਲੂਆਣਾ ਨੇ ਹਲਕੇ ਦੇ ਸਾਰੇ ਸਰਪੰਚਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

(Rajinder Kumar) ਬਲੂਆਣਾ/ਫਾਜ਼ਿਲਕਾ 19 ਅਕਤੂਬਰ 2025:ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਹਲਕਾ ਬਲੂਆਣੇ ਦੇ ਸਾਰੇ ਸਰਪੰਚਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ!ਇਸ ਦੌਰਾਨ ਉਨ੍ਹਾਂ ਸਰਪੰਚਾਂ ਨੂੰ ਦੀਵਾਲੀ ਦੇ ਤੋਹਫੇ ਵੀ ਦਿੱਤੇ ।
ਇਸ ਮੌਕੇ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਦੀਵਾਲੀ ਦਾ ਇਹ ਤਿਉਹਾਰ ਖੁਸ਼ੀਆਂ ਤੇ ਖੇੜਿਆਂ ਦਾ ਤਿਉਹਾਰ ਹੈ ਤੇ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰੇ ਨਾਲ ਮਿਲ ਕੇ ਬਿਨਾਂ ਕਿਸੇ ਭੇਦ ਭਾਵ ਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ।
ਉਹਨਾਂ ਹਲਕੇ ਦੇ ਸਾਰੇ ਸਰਪੰਚਾਂ ਨੂੰ ਕਿਹਾ ਕਿ ਸਾਰੇ ਸਰਪੰਚ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਕਰਨ ਤੇ ਜੇਕਰ ਕਿਸੇ ਵੀ ਕੰਮ ਵਿੱਚ ਉਨਾ ਦੀ ਮਦਦ ਦੀ ਲੋੜ ਹੈ ਤਾਂ ਬੇਚਜਕ ਹੋ ਕੇ ਉਹਨਾਂ ਨੂੰ ਦੱਸਿਆ ਜਾਵੇ ਤਾਂ ਜੋ ਉਹ ਪਿੰਡਾਂ ਵਾਸੀਆਂ ਦੀ ਹਰ ਸੰਭਵ ਮਦਦ ਕਰ ਸਕਣ!