ਵਿਧਾਇਕ ਜਿੰਪਾ ਨੇ ਸ਼ੇਰਗੜ੍ਹ ਤੋਂ ਛਾਉਣੀ ਕਲਾਂ ਤੱਕ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
– ਕਿਹਾ, ਵਿਕਾਸ ਕਾਰਜਾਂ ‘ਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ
(Rajinder Kumar) ਹੁਸ਼ਿਆਰਪੁਰ, 27 ਅਕਤੂਬਰ 2025: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ੇਰਗੜ੍ਹ ਤੋਂ ਛਾਉਣੀ ਕਲਾਂ ਤੱਕ ਸੜਕ ਨਿਰਮਾਣ ਕਾਰਜ ਦੀ ਸਥਾਨਕ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਵਿਚ ਰਸਮੀ ਸ਼ੁਰੂਆਤ ਕੀਤੀ।
ਉਨ੍ਹਾਂ ਕਿਹਾ ਕਿ ਲੱਗਭਗ 32 ਲੱਖ ਰੁਪਏ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰੇਗਾ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਏਗਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕਰ ਰਹੀ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਤਾ ਨਾਲ ਕੀਤੇ ਗਏ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਕੋਈ ਵੀ ਖੇਤਰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਪਵਨ ਸ਼ਰਮਾ, ਕੁਲਵਿੰਦਰ ਕੌਰ ਪੰਚ, ਜਗਦੀਪ ਸਿੰਘ ਸਰਪੰਚ, ਰਾਜੀਵ ਸ਼ਰਮਾ, ਜਸਵਿੰਦਰ ਸਿੰਘ, ਚਰਨਜੀਤ ਸਿੰਘ, ਰਜਿੰਦਰ ਕੌਰ ਪੰਚ, ਨਛੱਤਰ ਸਿੰਘ, ਸਵਿਤਾ ਪੰਚ, ਬਲਬੀਰ ਸਿੰਘ, ਸੰਤ ਸੁਭਾਸ਼ ਜੀ, ਹਰਭਜਨ ਸਿੰਘ ਸੈਣੀ, ਤਰਲੋਚਨ ਸਿੰਘ, ਭੁਪਿੰਦਰ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
