42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

0

ਭਾਰਤ ਪੈਟਰੋਲੀਅਮ ਨੇ ਕੈਗ ਦਿੱਲੀ ਨੂੰ 2-0 ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਇੰਡੀਅਨ ਨੇਵੀ ਮੁੰਬਈ ਨੇ ਇੰਡੀਅਨ ਆਇਲ ਮੁੰਬਈ ਨੂੰ 2-1 ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ

(Rajinder Kumar) ਜਲੰਧਰ, 28 ਅਕਤੂਬਰ 2025: ਭਾਰਤ ਪੈਟਰੋਲੀਅਮ ਮੁੰਬਈ ਨੇ ਕੈਗ ਦਿੱਲੀ ਨੂੰ 2-0 ਨਾਲ ਅਤੇ ਇੰਡੀਅਨ ਨੇਵੀ ਨੇ ਇੰਡੀਅਨ ਆਇਲ ਮੁੰਬਈ ਨੂੰ ਸਖਤ ਮੁਕਾਬਲੇ ਮਗਰੋਂ 2-1 ਦੇ ਫਰਕ ਨਾਲ ਹਰਾ ਕੇ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕਰ ਲਿਆ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚਲ ਰਹੇ ਟੂਰਨਾਮੈਂਟ ਦੇ ਛੇਵੇਂ ਦਿਨ ਲੀਗ ਦੌਰ ਦੇ ਆਖਰੀ ਦੋ ਮੈਚ ਖੇਡੇ ਗਏ।

ਪਹਿਲਾ ਲੀਗ ਮੈਚ ਪੂਲ ਸੀ ਵਿੱਚ ਭਾਰਤ ਪੈਟਰੋਲੀਅਮ ਮੁੰਬਈ ਅਤੇ ਕੈਗ ਦਿੱਲੀ ਦੇ ਦਰਮਿਆਨ ਖੇਡਿਆ ਗਿਆ। ਭਾਰਤ ਪੈਟਰੋਲੀਅਮ ਵਲੋਂ 19ਵੇਂ ਮਿੰਟ ਵਿੱਚ ਪਰਮਵੀਰ ਸਿੰਘ ਨੇ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 27ਵੇਂ ਮਿੰਟ ਵਿੱਚ ਭਾਰਤ ਪੈਟਰੋਲੀਅਮ ਦੇ ਸ਼ਾਹਰੂਖ ਅਲੀ ਨੇ ਗੋਲ ਕਰਕੇ ਸਕੋਰ 2-0 ਕਰਕੇ ਮੈਚ ਜਿੱਤ ਲਿਆ। ਭਾਰਤ ਪੈਟਰਲੀਅਮ ਨੇ ਇਹ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਹਾਸਲ ਕਰਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ।

ਦੂਜਾ ਲੀਗ ਮੈਚ ਪੂਲ ਏ ਵਿੱਚ ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਅਤੇ ਇੰਡੀਅਨ ਨੇਵੀ ਮੁੰਬਈ ਦਰਮਿਆਨ ਖੇਡਿਆ ਗਿਆ। ਖੇਡ ਦੇ ਤੀਜੇ ਕਵਾਰਟਰ ਦੇ 45ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਅਫਾਨ ਯੂਸਫ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ ਚੌਥੇ ਕਵਾਰਟਰ ਦੇ 49ਵੇਂ ਮਿੰਟ ਵਿੱਚ ਸ਼ੁਸ਼ੀਲ ਧਨਵਾਰ ਨੇ ਪੈਨਲਟੀ ਸਟਰੋਕ ਰਾਹੀਂ ਗੋਲ ਕਰਕੇ ਸਕਰ 1-1 ਕੀਤਾ।ਖੇਡ ਦੇ ਆਖਰੀ ਮਿੰਟ ਵਿੱਚ ਇੰਡੀਅਨ ਨੇਵੀ ਮੁੰਬਈ ਦੇ ਕੇ ਸਿਲਵਾ ਰਾਜ ਨੇ ਗੋਲ ਕਰਕੇ ਸਕੋਰ 2-1 ਕਰਕੇ ਮੈਚ ਜਿੱਤ ਕੇ ਲੀਗ ਦੌਰ ਵਿੱਚ ਦੋ ਮੈਚਾਂ ਤੋਂ ਬਾਅਦ 6 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਇੰਡੀਅਨ ਆਇਲ ਨੇ ਲੀਗ ਦੌਰ ਦੇ ਦੋ ਮੈਚਾਂ ਤੋਂ ਬਾਅਦ ਤਿੰਨ ਅੰਕਾਂ ਨਾਲ ਦੂਜਾ ਸਥਾਨ ਹਾਸਲ ਕਰਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਉਲੰਪੀਅਨ ਸੁਰਿੰਦਰ ਸਿੰਘ ਸੋਢੀ, ਸੰਦੀਪ ਰਿਸ਼ੀ ਆਈਏਐਸ ਕਮਿਸ਼ਨਰ ਨਗਰ ਨਿਗਮ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।ਇਸ ਮੌਕੇ ਤੇ ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਕੁਲਵਿੰਦਰ ਥਿਆੜਾ, ਅਵਤਾਰ ਸਿੰਘ, ਸੁਰਿੰਦਰ ਸਿੰਘ, ਗੌਰਵ ਅਗਰਵਾਲ,  ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਗੌਰਵ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

29 ਅਕਤੂਬਰ ਦੇ ਮੈਚ

ਇੰਡੀਅਨ ਨੇਵੀ ਮੁੰਬਈ ਬਨਾਮ ਇੰਡੀਅਨ ਏਅਰ ਫੋਰਸ ਦਿੱਲੀ – 4-30 ਵਜੇ

ਭਾਰਤੀ ਰੇਲਵੇ ਦਿੱਲੀ ਬਨਾਮ ਬੀਐਸਐਫ ਜਲੰਧਰ –  6-15 ਵਜੇ

About The Author

Leave a Reply

Your email address will not be published. Required fields are marked *

You may have missed