ਨਵੀਂ ਸੜਕ ਨਾਲ ਲੋਕਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ : ਬ੍ਰਮ ਸ਼ੰਕਰ ਜਿੰਪਾ
– ਵਿਧਾਇਕ ਨੇ ਨਿਊ ਲਿੰਕ ਨਵੀਂ ਆਬਾਦੀ ਆਦਮਵਾਲ-ਬਹਾਦਰਪੁਰ-ਬੱਸੀ ਗ਼ੁਲਾਮ ਹੁਸੈਨ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
(Rajinder Kumar) ਹੁਸ਼ਿਆਰਪੁਰ, 31 ਅਕਤੂਬਰ 2025: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਿਊ ਲਿੰਕ ਨਵੀ ਆਬਾਦੀ ਆਦਮਵਾਲ ਤੋਂ ਬਹਾਦਰਪੁਰ-ਬੱਸੀ ਗ਼ੁਲਾਮ ਹੁਸੈਨ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਹ ਲੱਗਭਗ 1.72 ਕਿਲੋਮੀਟਰ ਲੰਬੀ ਸੜਕ 53.53 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਖੇਤਰ ਦੇ ਵਿਕਾਸ ਲਈ ਸੜਕਾਂ ਸਭ ਤੋਂ ਮਹੱਤਵਪੂਰਨ ਕੜੀ ਹਨ, ਕਿਉਂਕਿ ਚੰਗੀਆਂ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਂਦੀਆਂ ਹਨ ਬਲਕਿ ਆਰਥਿਕ ਗਤੀਵਿਧੀਆਂ ਨੂੰ ਵੀ ਤੇਜ਼ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਪਿੰਡ ਤੱਕ ਵਿਕਾਸ ਪ੍ਰੋਜੈਕਟਾਂ ਨੂੰ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿਚ ਬਰਾਬਰ ਵਿਕਾਸ ਕਾਰਜ ਕਰਵਾ ਰਹੀ ਹੈ ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਸਮੇਂ ਸਿਰ ਉਪਲਬੱਧ ਕਰਵਾਈਆਂ ਜਾ ਸਕਣ। ਵਿਧਾਇਕ ਜਿੰਪਾ ਨੇ ਹਾਜ਼ਰ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਕਾਸ ਕਾਰਜਾਂ ਵਿਚ ਜਨਤਕ ਸਹਿਯੋਗ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਨੂੰ ਮਾਡਲ ਵਿਧਾਨ ਸਭਾ ਹਲਕਾ ਬਣਾਉਣ ਲਈ ਅਜਿਹੇ ਕੰਮ ਜਾਰੀ ਰਹਿਣਗੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਰਾਜਨ ਸੈਣੀ, ਅਨੁਰਾਗ ਸੂਦ, ਕੌਂਸਲਰ ਪ੍ਰਦੀਪ ਬਿੱਟੂ, ਅਜੇ ਸੈਣੀ, ਸੁਰਿੰਦਰ ਭੋਗਲ ਅਤੇ ਹੋਰ ਪਤਵੰਤੇ ਹਾਜ਼ਰ ਸਨ।
