ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਏ ਝੋਨੇ ਦੀ ਖਰੀਦ ਦਾ ਕੰਮ ਆਖਰੀ ਪੜਾਅ ‘ਤੇ: ਡਿਪਟੀ ਕਮਿਸ਼ਨਰ
– ਕਿਸਾਨਾਂ ਨੂੰ 1494.80 ਕਰੋੜ ਰੁਪਏ ਦੀ ਅਦਾਇਗੀ
(Rajinder Kumar) ਮਾਨਸਾ, 10 ਨਵੰਬਰ 2025: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਆਖਰੀ ਪੜਾਅ ‘ਤੇ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਏ ਝੋਨੇ ਦੀ 94 ਫ਼ੀਸਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ 1494.80 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਆਏ 703317 ਮੀਟਰਿਕ ਟਨ ਝੋਨੇ ਵਿਚੋਂ 664051 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 250211, ਮਾਰਕਫੈੱਡ ਵੱਲੋਂ 181060, ਪਨਸਪ ਵੱਲੋਂ 156424 ਅਤੇ ਵੇਅਰ ਹਾਊਸ ਵੱਲੋਂ 76355 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
