ਜੈਨ ਧਰਮ ਦੇ ਸੰਮਵਤਸਰੀ ਮਹਾਂਪਰਵ ਨੂੰ ਲੈ ਕੇ 11 ਸਤੰਬਰ ਨੂੰ ਜ਼ਿਲ੍ਹੇ ਅੰਦਰ ਮੀਟ, ਮੱਛੀ ਦੀਆਂ ਦੁਕਾਨਾਂ, ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ
ਸੰਗਰੂਰ, 01 ਸਤੰਬਰ 2021 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਸਿੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਧਰਮ ਦੇ ਸੰਮਵਤਸਰੀ ਮਹਾਂਪਰਵ ਮੌਕੇ 11 ਸਤੰਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਸੰਗਰੂਰ ’ਚ ਮੀਟ , ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ ਵੈਜੀਟੇਰੀਅਨ ਹੋਟਲ, ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ’ਚ ਦੱਸਿਆ ਗਿਆ ਹੈ ਕਿ ਜੈਨ ਧਰਮ ਦੇ ਸੰਮਵਤਸਰੀ ਮਹਾਂਪਰਵ 4 ਸਤੰਬਰ 2021 ਤੋਂ 11 ਸਤੰਬਰ 2021 ਤੱਕ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜ਼ਾਇਜ ਫਾਇਦਾ ਉਠਾਇਆ ਜਾ ਸਕਦਾ ਹੈ।