ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ

0

– ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸੇਖੂਪੁਰ ਤੇ ਸ਼ੇਰਮਾਜਰਾ ਵਿਖੇ ਬਣਨ ਵਾਲੇ ਖੇਡ ਦੇ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ

– ਸੇਖੂਪੁਰ ਵਿਖੇ 35 ਲੱਖ ਰੁਪਏ ਤੇ ਸ਼ੇਰਮਾਜਰਾ ਵਿਖੇ 27 ਲੱਖ ਰੁਪਏ ਖ਼ਰਚਕੇ ਤਿਆਰ ਹੋਣਗੇ ਮਾਡਲ ਖੇਡ ਦੇ ਮੈਦਾਨ-ਜੌੜਮਾਜਰਾ

(Rajinder Kumar) ਸਮਾਣਾ, 18 ਨਵੰਬਰ 2025: ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ ਦੇ ‌ਦੋ ਪਿੰਡਾਂ ਸੇਖੂਪੁਰ ਅਤੇ ਸ਼ੇਰਮਾਜਰਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਦੋ ਖੇਡ ਦੇ ਮਾਡਲ ਮੈਦਾਨ ਤਿਆਰ ਕਰਨ ਦੇ ਨੀਂਹ ਪੱਥਰ ਰੱਖੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਖੂਪੁਰ ਵਿਖੇ ਸਵਾ ਏਕੜ ਵਿੱਚ ਬਣਨ ਵਾਲੇ ਇਸ ਗਰਾਊਂਡ ਤੇ ਲਗਭਗ 35 ਲੱਖ ਰੁਪਏ ਖਰਚੇ ਜਾਣਗੇ ਇਸੇ ਤਰ੍ਹਾਂ ਪਿੰਡ ਸ਼ੇਰ ਮਾਜਰਾ ਵਿਖੇ ਵੀ ਲਗਭਗ 3 ਏਕੜ ਵਿੱਚ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਖੇਡ ਦਾ ਮੈਦਾਨ ਤਿਆਰ ਹੋਵੇਗਾ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਸਿਹਤ, ਸਿੱਖਿਆ ਅਤੇ ਰੋਜ਼ਗਾਰ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ ਉਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼‌ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋ‌ੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਵਿੱਚ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਮੌਕੇ ਗੁਰਦੇਵ ਟਿਵਾਣਾ ਅਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂ ਮਾਜਰਾ ਬਲਾਕ ਇੰਚਾਰਜ ਨਵਪ੍ਰੀਤ ਉੱਚਾ ਗਾਉ, ਬਲਜਿੰਦਰ ਸਿੰਘ ਪਹਾੜਪੁਰ, ਬਲਕਾਰ ਸਿੰਘ ਰਾਜਗੜ੍ਹ, ਜਸਵੰਤ ਸਿੰਘ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਯੂਥ ਦੇ ਮੈਂਬਰ ਸਾਹਿਬਾਨ ਅਤੇ ਪਿੰਡ ਵਾਸੀ ਮੌਜੂਦ ਸਨ।

ਇਸ ਮੌਕੇ ਇਨ੍ਹਾਂ ਪਿੰਡਾਂ ਦੇ ਖਿਡਾਰੀਆਂ ਨੇ ਵਿਧਾਇਕ ਜੌੜਾਮਾਜਰਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਮੰਗ ਪੂਰੀ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਖੇਡਾਂ ਵਿੱਚ ਆਪਣਾ ਨਾਮ ਕਮਾਉਣ ਦਾ ਬਹੁਤ ਚੰਗਾ ਮੌਕਾ ਦਿੱਤਾ ਹੈ। ਪਿੰਡਾਂ ਦੇ ਵਸਨੀਕਾਂ ਨੇ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਚੰਗਾ ਉਪਰਾਲਾ ਹੈ।

About The Author

Leave a Reply

Your email address will not be published. Required fields are marked *