ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ-ਫਗਵਾੜਾ ਸੜਕ ਦੇ ਵਿਸ਼ੇਸ਼ ਮੁਰੰਮਤ ਕਾਰਜ ਦੀ ਕਰਵਾਈ ਸ਼ੁਰੂਆਤ
– 3 ਕਿਲੋਮੀਟਰ ਸੜਕ ’ਤੇ ਖ਼ਰਚ ਹੋਣਗੇ 2.50 ਕਰੋੜ ਰੁਪਏ
(Rajinder Kumar) ਹੁਸ਼ਿਆਰਪੁਰ, 19 ਨਵੰਬਰ 2025: ਵਿਕਾਸ ਦੇ ਰਸਤੇ ’ਤੇ ਚੱਲ ਰਹੇ ਹੁਸ਼ਿਆਰਪੁਰ ਨੂੰ ਉਸ ਵੇਲੇ ਇਕ ਹੋਰ ਮਹੱਤਵਪੂਰਨ ਤੋਹਫ਼ਾ ਮਿਲਿਆ, ਜਦੋਂ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਰਧਮਾਨ ਇੰਡਸਟਰੀਜ਼ ਨੇੜੇ ਹੁਸ਼ਿਆਰਪੁਰ ਤੋਂ ਫਗਵਾੜਾ ਰਸਤੇ ਦੀ ਵਿਸ਼ੇਸ਼ ਮੁਰੰਮਤ ਕਾਰਜ ਦਾ ਰਸਮੀ ਸ਼ੁੱਭ ਆਰੰਭ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ।
ਵਿਧਾਇਕ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੱਗਭਗ ਤਿੰਨ ਕਿਲੋਮੀਟਰ ਲੰਬੇ ਇਸ ਪ੍ਰੋਜੈਕਟ ’ਤੇ 2.50 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਹ ਕੰਮ ਹਲਕੇ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਕੇਵਲ ਆਵਾਜਾਈ ਆਸਾਨ ਹੋਵੇਗੀ ਬਲਕਿ ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਗਤੀ ਮਿਲੇਗੀ।
ਇਸ ਮੌਕੇ ਵਿਧਾਇਕ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਦੇ ਮਾਰਗਦਰਸ਼ਨ ਵਿਚ ਹਲਕੇ ਨੂੰ ਲਗਾਤਾਰ ਨਵੀਂਆਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ 30 ਤੋਂ ਵੱਧ ਸੜਕ ਨਿਰਮਾਣ ਕਾਰਜ ਪ੍ਰਗਤੀ ਵਿਚ ਹਨ, ਜੋ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰੋਗਰਾਮ ਦੌਰਾਨ ਸਥਾਨਕ ਨਾਗਰਿਕਾਂ ਨੇ ਵਿਧਾਇਕ ਜਿੰਪਾ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਆਸ ਪ੍ਰਗਟ ਕੀਤੀ ਕਿ ਇਸ ਤਰ੍ਹਾਂ ਵਿਕਾਸ ਕਾਰਜ ਦੀ ਗਤੀ ਬਣੀ ਰਹੇਗੀ।
ਇਸ ਮੌਕੇ ਕੌਂਸਲਰ ਜਸਵੰਤ ਰਾਏ ਕਾਲਾ, ਹਰਭਗਤ ਸਿੰਘ ਤੁਲੀ, ਕੌਂਸਲਰ ਬਲਵਿੰਦਰ ਬਿੰਦੀ, ਕੁਲਵਿੰਦਰ ਸਿੰਘ ਹੁੰਦਲ, ਕਾਮਰੇਡ ਗੰਗਾ ਪ੍ਰਸਾਦ, ਐਕਸੀਅਨ ਗੁਰਮੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
