ਰੋਜ਼ਗਾਰ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ਦੀਆਂ ਨਾਮੀ ਕੰਪਨੀਆਂ ਲੈਣਗੀਆਂ ਭਾਗ

ਫਤਹਿਗੜ੍ਹ ਸਾਹਿਬ, 01 ਸਤੰਬਰ 2021 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 09 ਸਤੰਬਰ ਤੋਂ 17 ਸਤੰਬਰ ਤੱਕ ਸੂਬੇ ਭਰ ਵਿੱਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਅਧੀਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਸਤੰਬਰ ਤੋਂ 17 ਸਤੰਬਰ ਦੌਰਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਤੇ ਟ੍ਰੇਨਿੰਗ ਅਫਸਰ, ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਪ੍ਰਾਈਵੇਟ ਖੇਤਰ ਦੀਆਂ ਨਾਮੀ ਕੰਪਨੀਆਂ ਜਿਵੇਂ ਕਿ ਡਾਇਲਾ ਬੈਂਕ, ਸੱਚ-ਟੈੱਕ ਸੋਲੂਸ਼ਨ, ਕੰਪੀਟੈਂਟ ਸਨਰਜ਼ੀ, ਐਚ.ਡੀ.ਐਫ.ਸੀ. ਬੈਂਕ, ਐਲ.ਆਈ.ਸੀ., ਆਈ.ਸੀ.ਆਈ.ਸੀ.ਆਈ ਬੈਂਕ, ਸੱਤਿਆ ਮਾਇਕਰੋ ਫਾਇਨਾਂਸ, ਕੁੲੈਸ ਕ੍ਰੋਪ, ਪੇ.ਟੀ.ਐਮ ਆਦਿ ਸ਼ਾਮਿਲ ਹੋਣ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮਿਤੀ 09 ਸਤੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, ਮਿਤੀ 15 ਸਤੰਬਰ ਨੂੰ ਪੀ ਆਈ ਐਮ ਟੀ ਕਾਲਜ, ਮੰਡੀ ਗੋਬਿੰਦਗੜ੍ਹ, ਮਿਤੀ 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਅਤੇ ਮਿਤੀ 17 ਸਤੰਬਰ ਨੂੰ ਕੋਰਡੀਆ ਕਾਲਜ, ਸੰਘੋਲ ਵਿਖੇ ਰੋਜਗਾਰ ਮੇਲੇ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਭਰਤੀ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿੱਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਦੱਸਿਆ ਜਾਵੇਗਾ।ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਮੇਲੇ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵਿਖੇ ਨਾਮ ਦਰਜ ਕਰਵਾਉਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਨੂੰ ਮੇਲਿਆਂ ਵਿੱਚ ਸ਼ਾਮਲ ਹੋ ਰਹੀਆਂ ਕੰਪਨੀਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਪ੍ਰਾਰਥੀਆਂ ਤੱਕ ਸਮੇਂ ਸਿਰ ਪਹੁੰਚਾਈ ਜਾ ਸਕੇ।ਮੇਲਿਆਂ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਰਥੀ ਆਪ ਪੀ ਜੀ ਐਰ ਕੇ ਏ ਐਮ ਪੋਰਟਲ ਤੇ ਰਜਿਸਟਰ ਕਰ ਸਕਦੇ ਹਨ ਅਤੇ ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਵਿੱਚ ਹਾਜ਼ਰ ਹੋ ਸਕਦੇ ਹਨ।