ਕਬਾੜੀਆਂ ਵੱਲੋਂ ਫੈਲਾਏ ਜਾਂਦੇ ਪ੍ਰਦੂਸ਼ਣ ਨੂੰ ਪਾਈ ਜਾਵੇ ਠੱਲ੍ਹ : ਆਸ਼ੂ

0

ਫ਼ਤਹਿਗੜ੍ਹ ਸਾਹਿਬ, 01 ਸਤੰਬਰ 2021 : ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਬਾੜੀਆਂ ਵੱਲੋੋਂ ਵੱਖ ਵੱਖ ਢੰਗਾਂ ਨਾਲ ਪ੍ਰਦੂਸ਼ਣ ਫੈਲਾਉਣ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਕਾਰਜ ਸਾਧਕ ਅਫ਼ਸਰਾਂ ਵੱਲੋਂ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤੇ ਟਾਇਰ ਫੂਕਣ ਸਬੰਧੀ ਜੁਰਮਾਨਾ ਕੀਤਾ ਜਾਵੇ।ਉਨ੍ਹਾਂ ਨੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਵੀ ਨਿਰਦੇਸ਼ ਦਿੱਤੇ ਕਿ ਮੋਬਾਈਲ ਟੀਮਾਂ ਬਣਾ ਕੇ ਇਸ ਸਬੰਧੀ ਪੂਰੀ ਨਿਗਰਾਨੀ ਕੀਤੀ ਜਾਵੇ। ਗੈਰਕਾਨੂੰਨੀ ਢੰਗ ਨਾਲ ਬੈਠੇ ਕਬਾੜੀਆਂ ਖ਼ਿਲਾਫ਼ ਵੀ ਢੁੱਕਵੀਂ ਕਾਰਵਾਈ ਕੀਤੀ ਜਾਵੇ।

ਕੈਬਨਿਟ ਮੰਤਰੀ ਸ਼੍ਰੀ ਆਸ਼ੂ ਨੇ ਕਿਹਾ ਕਿ ਜਿੱਥੇ ਜਿੱਥੇ ਵੀ ਸਰਕਾਰੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਹਨ, ਉਨ੍ਹਾਂ ਸਬੰਧੀ ਕਮੇਟੀਆਂ ਬਣਾ ਕੇ ਨਾਜਾਇਜ਼ ਕਬਜ਼ੇ ਹਟਾਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਵਾਢੀ ਉਪਰੰਤ ਲਿੰਕ ਸੜਕਾਂ ਦੇ ਬਰਮ ਪੂਰੇ ਕੀਤੇ ਜਾਣ।

ਸ਼੍ਰੀ ਆਸ਼ੂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜਿਹੜੇ ਜਿਹੜੇ ਘਰਾਂ ਵਿੱਚ ਹਾਲੇ ਵੀ ਪਖਾਨੇ ਬਨਣੋਂ ਰਹਿੰਦੇ ਹਨ, ਉਨ੍ਹਾਂ ਵਿੱਚ ਫ਼ੌਰੀ ਪਖ਼ਾਨੇ ਬਣਾਏ ਜਾਣ। ਇਸ ਮੌਕੇ ਉਨ੍ਹਾਂ ਨੇ ਤਰਖਾਣ ਮਾਜਰਾ-ਭਾਦਸੋਂ ਰੋਡ ਉਤੇ ਪੁੱਲ ਬਣਨ ਕਾਰਨ ਕਿਸਾਨਾਂ ਲਈ ਖੇਤਾਂ ਵਾਲਾ ਰਸਤਾ ਬੰਦ ਹੋਣ ਦੀ ਸਮੱਸਿਆ ਦੇ ਹੱਲ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨ ਐਕੁਆਇਰ ਕਰ ਕੇ ਰਸਤਾ ਬਨਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਕਮੇਟੀ ਮੈਂਬਰਾਂ ਵੱਲੋਂ ਜ਼ਿਲ੍ਹੇ ਵਿੱਚੋਂ ਲੰਘਦੇ ਕੌਮੀ ਮਾਰਗ 44 ਦੀ ਸਰਵਿਸ ਲੇਨ ਉਤੇ ਪਾਣੀ ਖੜ੍ਹਨ ਦੀ ਸਮੱਸਿਆ ਧਿਆਨ ਵਿੱਚ ਲਿਆਂਦੀ ਗਈ, ਜਿਸ ਸਬੰਧੀ ਕੈਬਨਿਟ ਮੰਤਰੀ ਸ਼੍ਰੀ ਆਸ਼ੂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਦੇ ਫ਼ੌਰੀ ਹੱਲ ਦੇ ਨਿਰਦੇਸ਼ ਦਿੱਤੇ।

ਸ੍ਰੀ ਆਸ਼ੂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਦਿੱਤੀ ਕਿ ਜ਼ਿਲ੍ਹੇ ਵਿਚਲੀਆਂ ਜਿਹੜੀਆਂ ਸੜਕਾਂ ਦੀ ਮੁਰੰਮਤ ਹੋਣ ਵਾਲੀ ਹੈ, ਉਹ 15 ਦਿਨਾਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਸਪਲਾਈ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਨਵੇਂ ਟਰਾਂਸਫਾਰਮਰ ਰੱਖੇ ਗਏ ਹਨ ਤੇ ਇਹ ਕੰਮ ਜੰਗੀ ਪੱਧਰ ਉਤੇ ਜਾਰੀ ਵੀ ਹੈ। ਕੈਬਨਿਟ ਮੰਤਰੀ ਨੇ ਇਹ ਕਾਰਜ ਛੇਤੀ ਤੋਂ ਛੇਤੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਮੈਂਬਰ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੇ ਨਾਜਾਇਜ਼ ਝੁੱਗੀਆਂ ਝੋਪੜੀਆਂ ਦਾ ਮਸਲਾ ਚੁੱਕਿਆ, ਜਿਸ ਸਬੰਧੀ ਕੈਬਨਿਟ ਮੰਤਰੀ ਨੇ ਅਜਿਹੀਆਂ ਝੁੱਗੀਆਂ ਝੋਪੜੀਆਂ ਹਟਾਉਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਨੇ ਇਹ ਝੁੱਗੀਆਂ ਝੋਪੜੀਆਂ 25 ਸਤੰਬਰ ਤੱਕ ਹਟਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜਿੰਨਾ ਵੀ ਗਊ ਸੈੱਸ ਕਮੇਟੀ ਕੋਲ ਹੈ, ਉਹ ਫ਼ੌਰੀ ਗਊਸ਼ਾਲਾਵਾਂ ਨੂੰ ਜਾਰੀ ਕਰ ਕੇ ਗਊਸ਼ਾਲਾਵਾਂ ਦਾ ਦਾਇਰਾਂ ਵਧਾਇਆ ਜਾਵੇ ਤੇ ਸੜਕਾਂ ਉਤੇ ਘੁੰਮਦੇ ਪਸ਼ੂਆਂ ਸਬੰਧੀ ਮੁਸ਼ਕਲਾਂ ਦੂਰ ਕੀਤੀਆਂ ਜਾਣ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਸਮੇਤ ਪੂਰੇ ਜ਼ਿਲ੍ਹੇ ਵਿੱਚ 255 ਛੱਪੜਾਂ ਦੀ ਸਫ਼ਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 90 ਛੱਪੜਾਂ ਦੀ ਰੈਨੋਵੇਸ਼ਨ ਕੀਤੀ ਗਈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ 79 ਪਿੰਡਾਂ ਦੇ ਛੱਪੜਾਂ ਉਤੇ ਸੋਲਰ ਪੰਪ ਲਾਏ ਗਏ ਹਨ, 15 ਹੋਰ ਛੱਪੜਾਂ ਉਤੇ ਸੋਲਰ ਮੋਟਰਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਪਾਣੀ ਦੀ ਨਿਕਾਸੀ ਦੀ ਮੁਸ਼ਕਲ ਦੇ ਹੱਲ ਲਈ ਜਿੱਥੇ ਚੋਅ ਨੂੰ ਪੱਕਾ ਕੀਤਾ ਗਿਆ, ਉਥੇ ਉਚੇਚੇ ਤੌਰ ਉਤੇ ਇਸ ਚੋਅ ਦੀ ਸਫ਼ਾਈ ਵੀ ਕਰਵਾਈ ਗਈ, ਜਿਸ ਸਦਕਾ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਦੀ ਦਿੱਕਤ ਨਹੀਂ ਆਈ।

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਅਧਿਕਾਰੀ ਲੋਕਾਂ ਤੱਕ ਪੁੱਜਦੀਆਂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਲੋੜਵੰਦ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸੰਦੀਪ ਗੋਇਲ,  ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਸ੍ਰੀ  ਰਾਜੇਸ਼  ਧੀਮਾਨ,  ਵਧੀਕ ਡਿਪਟੀ ਕਮਿਸ਼ਨਰ  (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ,  ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਹਰਦਿਆਲ ਸਿੰਘ ਚੱਠਾ,  ਸਹਾਇਕ ਸਿਵਲ ਸਰਜਨ ਸ਼੍ਰੀਮਤੀ ਸਵਪਨਦੀਪ ਕੌਰ,
ਜ਼ਿਲ੍ਹਾ ਯੋਜਨਾ ਕਮੇਟੀ ਕਮੇਟੀ ਦੇ ਚੇਅਰਮੈਨ ਸ. ਸਰਦਾਰ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ,  ਚੈਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀਮਤੀ ਮਨਦੀਪ ਕੌਰ,  ਚੈਅਰਮੈਨ  ਮਾਰਕਿਟ ਕਮੇਟੀ ਬਸੀ ਪਠਾਣਾਂ ਸਤਵੀਰ ਸਿੰਘ,  ਐਸ ਡੀ ਐਮ ਸੰਜੀਵ ਕੁਮਾਰ, ਸਹਾਇਕ ਕਮਿਸਨਰ (ਸ਼ਿਕਾਇਤਾਂ) ਹਰਕਮਲਜੀਤ ਸਿੰਘ,  ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਸ਼ੋਕ ਕੁਮਾਰ, ਮੈਂਬਰ ਸਕਾਇਤ ਨਿਵਾਰਣ ਕਮੇਟੀ ਰਣਜੀਤ ਸਿੰਘ ਤਰਖਾਣ ਮਾਜਰਾ,  ਬਲਦੇਵ ਸਿੰਘ ਮੀਆਂਪੁਰ, ਹੰਸ ਰਾਜ ਅਮਲੋਹ,  ਸ੍ਰੀ ਜਸਵੰਤ ਰਾਏ ਸ਼ਰਮਾ,   ਸਾਧੂ ਰਾਮ ਭਟਮਜਰਾ,  ਰੌਸ਼ਨ ਖਾਨ ਮਹੱਦੀਆਂ,  ਸਿਕੰਦਰ ਸਿੰਘ, ਮੀਡੀਆ ਇੰਚਾਰਜ ਪਰਮਵੀਰ ਟਿਵਾਣਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!