ਮਲਟੀ ਸਕਿੱਲ ਸੈਂਟਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 81 ਉਮੀਦਵਾਰ ਰੋਜ਼ਗਾਰ ਲਈ ਚੁਣੇ
ਜਲੰਧਰ, 01 ਸਤੰਬਰ 2021 : ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਕਪੂਰਥਲਾ ਰੋਡ ਵਿਖੇ ਇਕ ਹੋਰ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਥੇ ਪੁੱਜੀਆਂ 8 ਵੱਖ-ਵੱਖ ਕੰਪਨੀਆਂ ਵੱਲੋਂ 81 ਉਮੀਦਵਾਰ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਲੜੀਵਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਕੁੱਲ 119 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਲਗਭਗ 81 ਦੀ ਕੰਪਨੀਆਂ ਵੱਲੋਂ ਚੋਣ ਕੀਤੀ ਗਈ । ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਦੀ ਵੱਧ ਤੋਂ ਵੱਧ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।